ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਭਗਵਾਨ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਅੱਜ ਅਯੁੱਧਿਆ ਪਹੁੰਚੇ। ਕੱਲ੍ਹ ਉਹ ਅਯੁੱਧਿਆ ਵਿੱਚ ਹੋਣ ਵਾਲੇ ਵਿਸ਼ਾਲ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਵਿਕਰਮਾਦਿੱਤਿਆ ਸਿੰਘ ਹਿਮਾਚਲ ਪ੍ਰਦੇਸ਼ ਦੇ ਇਕਲੌਤੇ ਰਾਜਨੇਤਾ ਹਨ ਜਿਨ੍ਹਾਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਲਈ ਅਧਿਕਾਰਤ ਸੱਦਾ ਮਿਲਿਆ ਹੈ।
ਦੱਸ ਦਈਏ ਕਿ ਅੱਜ ਸਵੇਰੇ ਵਿਕਰਮਾਦਿੱਤਿਆ ਸਿੰਘ ਚੰਡੀਗੜ੍ਹ ਤੋਂ ਫਲਾਈਟ ਰਾਹੀਂ ਲਖਨਊ ਪਹੁੰਚੇ। ਦੁਪਹਿਰ ਬਾਅਦ ਉਨ੍ਹਾਂ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਜਤਿਨ ਪ੍ਰਸਾਦ ਨਾਲ ਮੁਲਾਕਾਤ ਕੀਤੀ। ਹਾਲਾਂਕਿ ਕਾਂਗਰਸ ਹਾਈਕਮਾਂਡ ਅਜੇ ਤੱਕ ਭਗਵਾਨ ਰਾਮ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਵਿਚ ਸ਼ਾਮਲ ਹੋਣ ਬਾਰੇ ਆਪਣਾ ਸਟੈਂਡ ਸਪੱਸ਼ਟ ਨਹੀਂ ਕਰ ਸਕੀ ਹੈ ਪਰ ਹਿਮਾਚਲ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਆਪਣਾ ਪਹਿਲਾਂ ਵਾਲਾ ਸਟੈਂਡ ਕਾਇਮ ਰੱਖਦੇ ਹੋਏ ਅਯੁੱਧਿਆ ਪਹੁੰਚ ਗਏ ਹਨ।