August 14, 2026, 10:33 am
----------- Advertisement -----------
HomeNewsHimachalਸ਼ਿਮਲੇ 'ਚ ਕਈ ਥਾਵਾਂ 'ਤੇ ਪਿਆ ਮੀਂਹ, ਤਾਪਮਾਨ 'ਚ ਆਈ ਭਾਰੀ ਗਿਰਾਵਟ,...

ਸ਼ਿਮਲੇ ‘ਚ ਕਈ ਥਾਵਾਂ ‘ਤੇ ਪਿਆ ਮੀਂਹ, ਤਾਪਮਾਨ ‘ਚ ਆਈ ਭਾਰੀ ਗਿਰਾਵਟ, ਯੈਲੋ ਅਲਰਟ ਜਾਰੀ

Published on

----------- Advertisement -----------

ਹਿਮਾਚਲ ਪ੍ਰਦੇਸ਼ ਵਿੱਚ ਪੱਛਮੀ ਗੜਬੜੀ ਦੇ ਅਚਾਨਕ ਸਰਗਰਮ ਹੋਣ ਕਾਰਨ ਮੌਸਮ ਬਦਲ ਗਿਆ ਹੈ। ਇਸ ਕਾਰਨ ਬਾਅਦ ਦੁਪਹਿਰ ਸ਼ਿਮਲਾ ਸਣੇ ਸੂਬੇ ‘ਚ ਕਈ ਥਾਵਾਂ ‘ਤੇ ਮੀਂਹ ਪਿਆ। ਸ਼ਿਮਲਾ ਅਤੇ ਬਿਲਾਸਪੁਰ ਵਿੱਚ ਵੀ ਸਵੇਰੇ ਹਲਕੀ ਬਾਰਿਸ਼ ਹੋਈ। ਸ਼ਿਮਲਾ ਵਿੱਚ ਦੁਪਹਿਰ ਵੇਲੇ ਹਨੇਰਾ ਛਾ ਗਿਆ। ਮੌਸਮ ‘ਚ ਆਏ ਅਚਾਨਕ ਬਦਲਾਅ ਤੋਂ ਬਾਅਦ ਪਹਾੜਾਂ ‘ਚ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਰਕੇ ਸਰਦੀਆਂ ਵਿੱਚ ਬੰਦ ਹੋਣ ਵਾਲੇ ਸਕੂਲਾਂ ਵਿੱਚ ਖਾਸ ਕਰਕੇ ਸਾਲਾਨਾ ਇਮਤਿਹਾਨ ਦੇਣ ਵਾਲੇ ਸਕੂਲੀ ਬੱਚਿਆਂ ਨੂੰ ਠੰਢ ਦਾ ਸਾਹਮਣਾ ਕਰਨਾ ਪਿਆ।

ਇਸੇ ਤਰ੍ਹਾਂ ਦੇਸ਼ ਭਰ ਤੋਂ ਪਹਾੜਾਂ ਦੀ ਸੈਰ ਕਰਨ ਵਾਲੇ ਸੈਲਾਨੀ ਵੀ ਕੜਾਕੇ ਦੀ ਠੰਢ ਤੋਂ ਪ੍ਰੇਸ਼ਾਨ ਹਨ ਕਿਉਂਕਿ ਸੈਰ-ਸਪਾਟਾ ਸਥਾਨਾਂ ਜਿਵੇਂ ਕੁਫਰੀ, ਨਾਰਕੰਡਾ, ਰੋਹਤਾਂਗ, ਕੇਲਾਂਗ, ਕਲਪਾ ਆਦਿ ਦਾ ਤਾਪਮਾਨ ਜਾਂ ਤਾਂ ਮਨਫ਼ੀ ਤੋਂ ਹੇਠਾਂ ਚਲਾ ਗਿਆ ਹੈ ਜਾਂ ਫਿਰ ਠੰਢ ਦੇ ਆਸ-ਪਾਸ ਡਿੱਗ ਗਿਆ ਹੈ।  

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਅਨੁਸਾਰ, ਕੇਲਾਂਗ ਦਾ ਘੱਟੋ-ਘੱਟ ਤਾਪਮਾਨ ਮਨਫ਼ੀ 5.6 ਡਿਗਰੀ ਸੈਲਸੀਅਸ, ਕਲਪਾ ਦਾ ਜ਼ੀਰੋ ਤੋਂ 2.0 ਡਿਗਰੀ, ਰੇਕਾਂਗਪਿਓ ਦਾ 1 ਡਿਗਰੀ, ਨਾਰਕੰਡਾ ਦਾ 2.2 ਡਿਗਰੀ, ਕੁਫ਼ਰੀ ਦਾ 2.6 ਡਿਗਰੀ, ਮਨਾਲੀ ਦਾ 2.1 ਡਿਗਰੀ ਅਤੇ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 2.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਦੇ ਮੀਂਹ ਤੋਂ ਬਾਅਦ ਇਸ ਵਿੱਚ ਹੋਰ ਗਿਰਾਵਟ ਆਵੇਗੀ। ਇਸੇ ਤਰ੍ਹਾਂ ਹੋਰਨਾਂ ਸ਼ਹਿਰਾਂ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

 ਹੈਰਾਨੀ ਦੀ ਗੱਲ ਇਹ ਹੈ ਕਿ ਮੌਸਮ ਵਿਭਾਗ ਨੇ ਅੱਜ ਸੂਬੇ ਭਰ ਵਿੱਚ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਸੀ, ਜੋ ਕਿ ਗਲਤ ਸਾਬਤ ਹੋਈ। ਮੌਸਮ ਵਿਗਿਆਨੀ ਬੂਈ ਲਾਲ ਨੇ ਦੱਸਿਆ ਕਿ ਡਬਲਯੂ ਡੀ ਐਕਟਿਵ ਹੋਣ ਕਾਰਨ ਹਲਕੀ ਬਾਰਿਸ਼ ਹੋਈ ਹੈ।  

ਕੱਲ੍ਹ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਸ਼ਿਮਲਾ ਵਿੱਚ ਇੱਕ ਮਿਲੀਮੀਟਰ ਅਤੇ ਬਿਲਾਸਪੁਰ ਵਿੱਚ ਦੋ ਮਿਲੀਮੀਟਰ ਮੀਂਹ ਪਿਆ। ਹੁਣ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਦੁਪਹਿਰ ਵੇਲੇ ਮੀਂਹ ਪੈ ਰਿਹਾ ਹੈ।

 ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ ਸ਼ਾਮ 6 ਵਜੇ ਤੱਕ ਸੋਲਨ, ਸ਼ਿਮਲਾ, ਮੰਡੀ, ਸਿਰਮੌਰ, ਕੁੱਲੂ ਅਤੇ ਕਾਂਗੜਾ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਦੁਪਹਿਰ ਬਾਅਦ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਮੀਂਹ ਤੋਂ ਬਾਅਦ ਸੂਬਾ ਸਰਕਾਰ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਪਹਾੜਾਂ ‘ਤੇ ਜਾਣ ਵਾਲੇ ਸੈਲਾਨੀਆਂ ਨੂੰ ਆਪਣੇ ਨਾਲ ਗਰਮ ਕੱਪੜੇ ਲਿਆਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...