July 22, 2024, 4:25 am
----------- Advertisement -----------
HomeNewsBreaking Newsਹਿਮਾਚਲ 'ਚ 6297 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ, ਤੈਨਾਤੀ ਆਊਟਸੋਰਸ ਆਧਾਰ 'ਤੇ ਹੋਵੇਗੀ

ਹਿਮਾਚਲ ‘ਚ 6297 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ, ਤੈਨਾਤੀ ਆਊਟਸੋਰਸ ਆਧਾਰ ‘ਤੇ ਹੋਵੇਗੀ

Published on

----------- Advertisement -----------

ਹਿਮਾਚਲ ਕੈਬਨਿਟ ਤੋਂ ਮਿਲੀ ਹਰੀ ਝੰਡੀ ਤੋਂ ਬਾਅਦ ਸਰਕਾਰ ਨੇ 6297 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਦੀ ਭਰਤੀ ਸਟੇਟ ਇਲੈਕਟ੍ਰੋਨਿਕਸ ਕਾਰਪੋਰੇਸ਼ਨ ਰਾਹੀਂ ਆਊਟਸੋਰਸ ‘ਤੇ ਕੀਤੀ ਜਾਵੇਗੀ। ਜਿਨ੍ਹਾਂ ਨੇ ਨਰਸਰੀ ਟੀਚਰ ਟਰੇਨਿੰਗ (ਐਨ.ਟੀ.ਟੀ.) ਦੀ 2 ਸਾਲ ਕੀਤੀ ਹੈ, ਉਨ੍ਹਾਂ ਨੂੰ ਭਰਤੀ ਕੀਤਾ ਜਾਵੇਗਾ।

ਦੱਸ ਦਈਏ ਕਿ ਸੂਬੇ ਦੇ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਕਰੀਬ 60 ਹਜ਼ਾਰ ਵਿਦਿਆਰਥੀ ਰਜਿਸਟਰਡ ਹਨ। ਪਰ ਅਜੇ ਤੱਕ ਕੋਈ ਅਧਿਆਪਕ ਨਹੀਂ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਐਨ.ਟੀ.ਟੀ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਭਰਤੀ ਨੂੰ ਹਰੀ ਝੰਡੀ ਪਿਛਲੇ ਡੇਢ ਹਫ਼ਤਾ ਪਹਿਲਾਂ ਹੋਈ ਕੈਬਨਿਟ ਮੀਟਿੰਗ ਵਿੱਚ ਦਿੱਤੀ ਗਈ ਸੀ। ਹੁਣ ਸਿੱਖਿਆ ਵਿਭਾਗ ਨੇ ਵੀ ਇਨ੍ਹਾਂ ਦੀ ਭਰਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਇਸਤੋਂ ਇਲਾਵਾ ਰਾਜ ਵਿੱਚ ਐਨਟੀਟੀ ਦੀ ਭਰਤੀ ਦੋ ਸਾਲਾਂ ਤੋਂ ਲਟਕ ਰਹੀ ਸੀ, ਕਿਉਂਕਿ ਰਾਜ ਵਿੱਚ ਜ਼ਿਆਦਾਤਰ ਲੋਕਾਂ ਨੇ ਐਨਟੀਟੀ ਦਾ ਇੱਕ ਸਾਲ ਦਾ ਡਿਪਲੋਮਾ ਕੀਤਾ ਹੋਇਆ ਹੈ, ਜਦੋਂ ਕਿ ਐਨਸੀਟੀਈ (ਨੈਸ਼ਨਲ ਕੌਂਸਲ ਫਾਰ ਟੀਚਰ ਐਜੂਕੇਸ਼ਨ) ਅਨੁਸਾਰ ਐਨਟੀਟੀ ਲਈ 2 ਸਾਲ ਦਾ ਡਿਪਲੋਮਾ ਜ਼ਰੂਰੀ ਹੈ। ਇਸ ਸਬੰਧੀ ਕੇਂਦਰ ਤੋਂ ਕਈ ਵਾਰ ਸਪੱਸ਼ਟੀਕਰਨ ਵੀ ਮੰਗਿਆ ਗਿਆ ਸੀ। ਹੁਣ ਉਨ੍ਹਾਂ ਦੀ ਭਰਤੀ ਦਾ ਰਸਤਾ ਸਾਫ਼ ਹੋ ਗਿਆ ਹੈ।

ਇਲੈਕਟ੍ਰੋਨਿਕਸ ਕਾਰਪੋਰੇਸ਼ਨ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਐਨਟੀਟੀ ਦੀ ਭਰਤੀ ਕਰੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਆਊਟਸੋਰਸ ਦੇ ਆਧਾਰ ‘ਤੇ ਸਕੂਲਾਂ ‘ਚ ਤਾਇਨਾਤ ਕੀਤਾ ਜਾਵੇਗਾ।

ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਭਰਤੀ ਕੀਤੇ ਗਏ ਇਨ੍ਹਾਂ ਅਧਿਆਪਕਾਂ ਨੂੰ 10,000 ਰੁਪਏ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ। ਏਜੰਸੀ ਚਾਰਜਿਜ਼, ਜੀਐਸਟੀ, ਈਪੀਐਫ ਅਤੇ ਕਾਰਪੋਰੇਸ਼ਨ ਚਾਰਜਿਜ਼ ਕੱਟਣ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਨੂੰ ਪ੍ਰਤੀ ਮਹੀਨਾ ਕਰੀਬ 7000 ਰੁਪਏ ਮਿਲਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੋਲਕਾਤਾ ‘ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

ਕੋਲਕਾਤਾ ਤੋਂ ਅਬੂ ਧਾਬੀ ਜਾਣ ਵਾਲੀ ਫਲਾਈਟ 'ਚ ਇਕ ਮਹਿਲਾ ਸਹਿ-ਯਾਤਰੀ ਨਾਲ ਕਥਿਤ ਤੌਰ...

BCCI ਦਾ ਵੱਡਾ ਐਲਾਨ, ਪੈਰਿਸ ਓਲੰਪਿਕ ਲਈ IOA ਨੂੰ ਦੇਵੇਗੀ 8.5 ਕਰੋੜ

BCCI ਨੇ ਪੈਰਿਸ ਓਲੰਪਿਕ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੇ...

ਸ਼ੰਭੂ ਸਰਹੱਦ ‘ਤੇ ਕਿਸਾਨ ਦੀ ਹੋਈ  ਮੌਤ, ਪਿਆ ਦਿਲ ਦਾ ਦੌਰਾ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ...

ਮਨਕੀਰਤ ਔਲਖ 2 ਜੁੜਵਾਂ ਧੀਆਂ ਦੇ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ੀ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਤੋਂ ਵੱਡੀ ਆਈ ਹੈ। ਦੱਸ ਦਈਏ ਕਿ ਗਾਇਕ...

ਬ੍ਰਜਮੰਡਲ ਯਾਤਰਾ ਕਾਰਨ ਨੂਹ ‘ਚ ਮੋਬਾਈਲ ਇੰਟਰਨੈੱਟ, 24 ਘੰਟਿਆਂ ਲਈ ਸੇਵਾਵਾਂ ਠੱਪ

  ਹਰਿਆਣਾ ਦੇ ਨੂਹ ਵਿੱਚ ਭਲਕੇ ਸੋਮਵਾਰ ਨੂੰ ਬ੍ਰਜਮੰਡਲ ਯਾਤਰਾ ਕੱਢੀ ਜਾਵੇਗੀ। ਪਿਛਲੇ ਸਾਲ ਇਸ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ...

ਲੁਧਿਆਣਾ ਦੀ ਮੱਛੀ ਮੰਡੀ ‘ਚ ਹੰਗਾਮਾ, ਦੁਕਾਨਦਾਰ ਤੇ ਪੁਲਿਸ ਆਹਮੋ ਸਾਹਮਣੇ ਝੜਪ

  ਲੁਧਿਆਣਾ ਦੇ ਸ਼ੇਰਪੁਰ ਮੱਛੀ ਮੰਡੀ ਵਿੱਚ ਅੱਜ ਹੰਗਾਮਾ ਹੋਇਆ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ...

ਬਟਾਲਾ ‘ਚ ਗੋਲੀਬਾਰੀ ਕਰਨ ਵਾਲੇ 3 ਗ੍ਰਿਫਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

ਹਾਲ ਹੀ ਵਿੱਚ ਜ਼ਿਲ੍ਹਾ ਪੁਲਿਸ ਬਟਾਲਾ ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ...

ਕੁਲੂ ‘ਚ ਕਾਰ ਬੇਕਾਬੂ ਹੋ ਕੇ ਡਿੱਗੀ ਖਾਈ ‘ਚ, ਨੌਜਵਾਨ ਦੀ ਮੌਕੇ ‘ਤੇ ਹੀ ਮੌਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹਾ ਹੈੱਡਕੁਆਰਟਰ ਨਾਲ ਲੱਗਦੇ ਲਗਘਾਟੀ ਦੇ ਡਡਕਾ ਵਿੱਚ ਇੱਕ ਕਾਰ...