August 14, 2026, 9:55 am
----------- Advertisement -----------
HomeNewsHimachalਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ‘ਚ "ENGLISH MEDIUM" ਵਿੱਚ ਹੋਵੇਗੀ ਪੜਾਈ, 200...

ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ‘ਚ “ENGLISH MEDIUM” ਵਿੱਚ ਹੋਵੇਗੀ ਪੜਾਈ, 200 ਅਧਿਆਪਕ ਐਕਸਪੋਜ਼ਰ ਦੌਰੇ ‘ਤੇ ਜਾਣਗੇ ਸਿੰਗਾਪੁਰ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਹੁਣ ਅੰਗਰੇਜ਼ੀ ਬੋਲਣਾ ਤੇ ਲਿਖਣਾ ਸਿੱਖਣਗੇ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਉਣਾ ਸ਼ੁਰੂ ਕਰਨ ਦਾ ਨੀਤੀਗਤ ਫੈਸਲਾ ਲਿਆ ਹੈ।

ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵਿੱਚ ਗਾਰੰਟੀ ਦਿੱਤੀ ਸੀ ਕਿ ਸੂਬੇ ਵਿੱਚ ਅੰਗਰੇਜ਼ੀ ਮਾਧਿਅਮ ਦੇ ਚਾਰ ਸਕੂਲ ਖੋਲ੍ਹੇ ਜਾਣਗੇ ਪਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਸਾਰੇ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਹੀ ਪੜ੍ਹਾਇਆ ਜਾਵੇ। ਮੌਜੂਦਾ ਸਮੇਂ ਵਿੱਚ ਚੁਣੇ ਹੋਏ ਸਕੂਲਾਂ ਵਿੱਚ ਹੀ ਬੱਚਿਆਂ ਨੂੰ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਇਆ ਜਾ ਰਿਹਾ ਹੈ। 

ਸੂਬੇ ਵਿੱਚ ਛੇ ਹਜ਼ਾਰ ਦੇ ਕਰੀਬ ਪ੍ਰਾਇਮਰੀ ਸਕੂਲ ਹਨ ਤੇ ਅਗਲੇ ਵਿਦਿਅਕ ਸੈਸ਼ਨ ਤੋਂ ਸਾਰੇ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਨ ਵਾਲੇ ਬੱਚਿਆਂ ਦਾ ਸੁਪਨਾ ਪੂਰਾ ਹੋ ਜਾਵੇਗਾ। ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਇਸ ਫੈਸਲੇ ਨਾਲ ਕਾਂਗਰਸ ਨੇ ਆਪਣੀ ਇੱਕ ਗਾਰੰਟੀ ਪੂਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ 680 ਕਰੋੜ ਰੁਪਏ ਦੀ ਪੁਰਾਣੀ ਪੈਨਸ਼ਨ ਸਕੀਮ ਅਤੇ ਸਟਾਰਟ ਅੱਪ ਗਰੰਟੀ ਸਕੀਮ ਨੂੰ ਪੂਰਾ ਕਰ ਚੁੱਕੀ ਹੈ। 

ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਲਾਗੂ ਹੋਣ ਨਾਲ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਦਾ ਪ੍ਰਵਾਸ ਵੀ ਰੁਕ ਜਾਵੇਗਾ। ਮੁਫ਼ਤ ਸਿੱਖਿਆ ਦੇ ਬਾਵਜੂਦ ਸੂਬੇ ਦੇ ਸਰਕਾਰੀ ਸਕੂਲ ਲਗਾਤਾਰ ਖ਼ਾਲੀ ਹੋ ਰਹੇ ਹਨ ਅਤੇ ਪ੍ਰਾਈਵੇਟ ਸਕੂਲਾਂ ਨੂੰ ਜ਼ਿਆਦਾ ਅਹਿਮੀਅਤ ਦਿੱਤੀ ਜਾ ਰਹੀ ਹੈ। ਅਜਿਹੇ ਵਿੱਚ ਸਰਕਾਰ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਸ਼ੁਰੂ ਕਰਕੇ ਮਿਆਰੀ ਸਿੱਖਿਆ ਦਾ ਦਾਅਵਾ ਕਰ ਰਹੀ ਹੈ।

ਇਸਤੋਂ ਇਲਾਵਾ ਮੁੱਖ ਮੰਤਰੀ ਸੁੱਖੂ ਨੇ ਦੱਸਿਆ ਕਿ ਸੂਬੇ ਦੇ 200 ਅਧਿਆਪਕ ਐਕਸਪੋਜ਼ਰ ਦੌਰੇ ‘ਤੇ ਸਿੰਗਾਪੁਰ ਜਾਣਗੇ। ਇਸ ਦਾ ਉਦੇਸ਼ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ। ਸਿੱਖਿਆ ਵਿਭਾਗ ਤੈਅ ਕਰੇਗਾ ਕਿ ਕਿਹੜੇ-ਕਿਹੜੇ ਅਧਿਆਪਕਾਂ ਨੂੰ ਐਕਸਪੋਜ਼ਰ ਦੌਰੇ ਲਈ ਲਿਜਾਇਆ ਜਾਵੇਗਾ। ਇਸ ਦੇ ਮਾਪਦੰਡ ਵੀ ਵਿਭਾਗ ਵੱਲੋਂ ਤੈਅ ਕੀਤੇ ਜਾਣਗੇ।

 ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਸਕੂਲ ਪ੍ਰਬੰਧਕ ਆਪਣੇ ਪੱਧਰ ‘ਤੇ ਬੱਚਿਆਂ ਦੀਆਂ ਵਰਦੀਆਂ ਦੀ ਚੋਣ ਕਰ ਸਕਣਗੇ। ਮਾਪੇ ਅਧਿਆਪਕ ਮੀਟਿੰਗ ਵਿੱਚ ਸਕੂਲ ਦੀ ਵਰਦੀ ਦੀ ਚੋਣ ਕੀਤੀ ਜਾ ਸਕਦੀ ਹੈ। ਸਕੂਲ ਪ੍ਰਬੰਧਨ ਇਸ ਲਈ ਪਾਬੰਦ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਪ੍ਰਬੰਧਨ ਡਰੈੱਸ ਕੋਡ ਨੂੰ ਲਾਗੂ ਕਰਨ ਲਈ ਆਜ਼ਾਦ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...