September 9, 2026, 11:28 am
----------- Advertisement -----------
HomeNewsBreaking Newsਹਿਮਾਚਲ ਦੀਆਂ ਦੋ ਫੈਕਟਰੀਆਂ ਨੂੰ ਲੱਗੀ ਭਿਆਨਕ ਅੱਗ, 50 ਲੱਖ ਦਾ ਨੁਕਸਾਨ

ਹਿਮਾਚਲ ਦੀਆਂ ਦੋ ਫੈਕਟਰੀਆਂ ਨੂੰ ਲੱਗੀ ਭਿਆਨਕ ਅੱਗ, 50 ਲੱਖ ਦਾ ਨੁਕਸਾਨ

Published on

----------- Advertisement -----------



ਹਿਮਾਚਲ ਪ੍ਰਦੇਸ਼ ਦੇ ਸਨਅਤੀ ਖੇਤਰ ਬੱਦੀ ਦੇ ਬਿੱਲਾਂਵਾਲੀ ਵਿੱਚ ਸਵੇਰੇ ਦੋ ਫੈਕਟਰੀਆਂ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਸਵੇਰੇ ਕਰੀਬ 7 ਵਜੇ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਬੱਦੀ ਫਾਇਰ ਵਿਭਾਗ ਦੀ ਟੀਮ ਮੌਕੇ ‘ਤੇ ਪੁੱਜੀ ਅਤੇ ਦੇਖਿਆ ਕਿ ਇਕ ਕੰਪਨੀ ‘ਚ ਲੱਗੀ ਅੱਗ ਨੇ ਨੇੜਲੀ ਦੂਜੀ ਕੰਪਨੀ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ ਹੈ। ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਖੁਸ਼ਕਿਸਮਤੀ ਰਹੀ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਦੋਂ ਅੱਗ ਲੱਗੀ ਉਦੋਂ ਕੰਪਨੀ ਦੇ ਕਰਮਚਾਰੀ ਨਹੀਂ ਪਹੁੰਚੇ ਸਨ।

ਪਹਿਲੀ ਅੱਗ ਬਿੱਲਾਂਵਾਲੀ ਸਥਿਤ ਨਵ ਪੈਕਰ ਗੱਤਾ ਇੰਡਸਟਰੀ ਵਿੱਚ ਲੱਗੀ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਨੇੜੇ ਦੀ ਪ੍ਰੇਮ ਫੋਇਲ ਕੰਪਨੀ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ। ਅੱਗ ਬੁਝਾਊ ਵਿਭਾਗ ਅਨੁਸਾਰ ਦੋਵੇਂ ਕੰਪਨੀਆਂ ਦਾ ਕਰੀਬ 50 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ, ਜਦਕਿ ਕਰੋੜਾਂ ਰੁਪਏ ਦੀ ਜਾਇਦਾਦ ਅੱਗ ਤੋਂ ਬਚ ਗਈ ਹੈ। ਅੱਗ ਬੁਝਾਊ ਵਿਭਾਗ ਬੱਦੀ ਦੇ ਲੀਡ ਫਾਇਰਮੈਨ ਭੀਮ ਸਿੰਘ ਨੇ ਦੱਸਿਆ ਕਿ ਦੋ ਕੰਪਨੀਆਂ ‘ਚ ਅੱਗ ਲੱਗਣ ਦੀ

ਸੂਚਨਾ ਮਿਲੀ ਅਤੇ ਟੀਮਾਂ ਮੌਕੇ ‘ਤੇ ਰਵਾਨਾ ਹੋ ਗਈਆਂ | ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...