July 21, 2026, 9:50 pm
----------- Advertisement -----------
HomeNewsBreaking Newsਸ਼ਿਮਲਾ 'ਚ ਸਾਈਡ ਨਾ ਦੇਣ 'ਤੇ ਥਾਰ ਡਰਾਈਵਰ ਨੇ ਕੀਤਾ ਹੰਗਾਮਾ, ਸੜਕ...

ਸ਼ਿਮਲਾ ‘ਚ ਸਾਈਡ ਨਾ ਦੇਣ ‘ਤੇ ਥਾਰ ਡਰਾਈਵਰ ਨੇ ਕੀਤਾ ਹੰਗਾਮਾ, ਸੜਕ ਵਿਚਾਲੇ ਬੱਸ ਰੋਕ ਯਾਤਰੀਆਂ ਨਾਲ ਕੀਤੀ ਕੁੱਟਮਾਰ

Published on

----------- Advertisement -----------


ਹਿਮਾਚਲ ਦੇ ਸ਼ਿਮਲਾ ਵਿੱਚ ਬੀਤੀ ਦੇਰ ਰਾਤ ਇੱਕ ਥਾਰ ਡਰਾਈਵਰ ਨੇ ਹੰਗਾਮਾ ਮਚਾ ਦਿੱਤਾ। ਉਸ ਨੇ ਸ਼ਿਮਲਾ ਤੋਂ ਰੋਹੜੂ ਜਾ ਰਹੀ ਪ੍ਰਾਈਵੇਟ ਬੱਸ ਨੂੰ ਖੜਾਪੱਥਰ ਇਲਾਕੇ ਵਿੱਚ ਰੋਕ ਲਿਆ। ਇਸ ਤੋਂ ਬਾਅਦ ਥਾਰ (ਐਚ.ਪੀ.-75-4700) ਚਲਾ ਰਹੇ ਨੌਜਵਾਨ ਦੀ ਸਵਾਰੀਆਂ ਅਤੇ ਬੱਸ ਚਾਲਕ ਨਾਲ ਬਹੁਤ ਬਹਿਸ ਹੋ ਗਈ।


ਦੱਸ ਦਈਏ ਕਿ ਚਸ਼ਮਦੀਦਾਂ ਅਨੁਸਾਰ ਥਾਰ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਸੀ। ਬੱਸ ਰੋਕਣ ਤੋਂ ਬਾਅਦ ਉਸ ਨੇ ਕੁਝ ਸਵਾਰੀਆਂ ਨਾਲ ਕੁੱਟਮਾਰ ਵੀ ਕੀਤੀ। ਸ਼ਰਾਬੀ ਡਰਾਈਵਰ ਨੇ ਥੀਓਗ-ਰੋਹੜੂ ਨੈਸ਼ਨਲ ਹਾਈਵੇਅ ਨੂੰ 15 ਤੋਂ 20 ਮਿੰਟ ਤੱਕ ਜਾਮ ਕਰ ਦਿੱਤਾ। ਜਾਣਕਾਰੀ ਅਨੁਸਾਰ ਥਾਰ ਡਰਾਈਵਰ ਬੱਸ ਤੋਂ ਪਾਸ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ। ਕੁਝ ਸਮੇਂ ਬਾਅਦ ਪਾਸ ਨਾ ਮਿਲਣ ਤੋਂ ਨਾਰਾਜ਼ ਥਾਰ ਚਾਲਕ ਨੇ ਹਾਈਵੇਅ ਦੇ ਵਿਚਕਾਰ ਥਾਰ ਨਾਲ ਬੱਸ ਰੋਕ ਦਿੱਤੀ ਅਤੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ।

ਇਹ ਘਟਨਾ ਬੀਤੀ ਰਾਤ ਕਰੀਬ 7.30 ਵਜੇ ਦੀ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਬੱਸ ‘ਚ ਸਵਾਰ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਕੁਝ ਸਮੇਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸ਼ਰਾਬ ਦੇ ਨਸ਼ੇ ‘ਚ ਗੱਡੀ ਚਲਾ ਰਹੇ ਵਿਨੈ ਪੈਂਟਾ ਵਾਸੀ ਪਰੌਂਠੀ, ਰੋਹੜੂ ਦਾ ਚਲਾਨ ਪੇਸ਼ ਕੀਤਾ |

ਇਸ ਮਗਰੋਂ ਪੁਲਿਸ ਨੇ ਹਾਈਵੇਅ ’ਤੇ ਆਵਾਜਾਈ ਬਹਾਲ ਕਰ ਦਿੱਤੀ। ਇਸ ਕਾਰਨ ਰਾਤ ਸਮੇਂ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਬੱਸ ਆਪਰੇਟਰ ਲੱਕੀ ਨੇ ਵੀ ਜੁਬਲ ਥਾਣੇ ਵਿੱਚ ਬਿਆਨ ਦੇ ਕੇ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਚਲਾਨ ਕੱਟਣ ਦੀ ਮੰਗ ਕੀਤੀ ਸੀ। ਪੁਲਿਸ ਦੇ ਆਉਣ ‘ਤੇ ਸ਼ਰਾਬੀ ਡਰਾਈਵਰ ਸ਼ਾਂਤ ਹੋ ਗਿਆ। ਐਸਐਚਓ ਜੱਬਲ ਥਾਣਾ ਚੇਤਨ ਚੌਹਾਨ ਨੇ ਦੱਸਿਆ ਕਿ ਬੀਤੀ ਸ਼ਾਮ ਸ਼ਿਕਾਇਤ ਮਿਲੀ ਸੀ। ਪੁਲਿਸ ਨੇ ਉਸ ਦਾ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਚਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...