October 20, 2026, 11:21 am
----------- Advertisement -----------
HomeNewsBreaking Newsਸ਼ਿਮਲਾ 'ਚ ਨੌਜਵਾਨ ਦੀ ਹੱਤਿਆ ਕਰਕੇ ਸਾੜੀ ਗਈ ਲਾਸ਼, 11 ਦਿਨਾਂ ਬਾਅਦ...

ਸ਼ਿਮਲਾ ‘ਚ ਨੌਜਵਾਨ ਦੀ ਹੱਤਿਆ ਕਰਕੇ ਸਾੜੀ ਗਈ ਲਾਸ਼, 11 ਦਿਨਾਂ ਬਾਅਦ FIR ਦਰਜ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਨਾਲ ਲੱਗਦੇ ਪਿੰਡ ਖਰਯਾਡ ਵਿੱਚ ਇੱਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਕਤਲ ਦੇ ਦੋਸ਼ੀਆਂ ਨੇ ਉਸ ਦੀ ਲਾਸ਼ ਨੂੰ ਵੀ ਸਾੜ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ ‘ਤੇ ਹੱਤਿਆ ਅਤੇ ਸਬੂਤ ਮਿਟਾਉਣ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ। 

 ਮਿਲੀ ਜਾਣਕਾਰੀ ਅਨੁਸਾਰ ਸੁੰਨੀ ਦੇ ਮਝੋਲ ਪਿੰਡ ਦੀ ਤਾਰਾ ਦੇਵੀ ਨੇ ਬਲੂਗੰਜ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ, ਜਿਸ ‘ਚ ਉਸ ਨੇ ਦੱਸਿਆ ਕਿ ਉਸ ਦਾ ਬੇਟਾ ਟੀਕਮਚੰਦ (38 ਸਾਲ) ਪਨੇਸ਼ ਦੇ ਖਰਯਾਡ ਪਿੰਡ ‘ਚ ਸੇਵਾਰਾਮ ਦੇ ਘਰ 8-9 ਸਾਲਾਂ ਤੋਂ ਕੰਮ ਕਰਦਾ ਸੀ। 26 ਮਾਰਚ ਨੂੰ ਸੇਵਾਰਾਮ ਦੀ ਪਤਨੀ ਪ੍ਰਭਾ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੇ ਲੜਕੇ ਦੀ ਡਿੱਗਣ ਕਾਰਨ ਮੌਤ ਹੋ ਗਈ ਹੈ। 

ਬਾਅਦ ਮ੍ਰਿਤਕ ਦੀ ਮਾਂ ਤਾਰਾ ਦੇਵੀ ਨੇ ਆਪਣੇ ਬੇਟੇ ਦੇ ਕਤਲ ਦਾ ਸ਼ੱਕ ਜਤਾਇਆ ਹੈ। ਪੁਲਿਸ ਨੇ ਮਾਂ ਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਿੰਡ ਵਾਸੀਆਂ ਨੇ 21 ਮਾਰਚ ਦੀ ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਟੀਕਮਚੰਦ ਦੀ ਕੁੱਟਮਾਰ ਕੀਤੀ ਸੀ, ਜਿਸ ਕਾਰਨ 22 ਮਾਰਚ ਨੂੰ ਉਸ ਦੀ ਮੌਤ ਹੋ ਗਈ ਸੀ।  

ਦੱਸ ਦਈਏ ਕਿ ਟੀਕਮਚੰਦ ਦੀ ਮੌਤ ਤੋਂ ਘਬਰਾ ਕੇ ਪਿੰਡ ਵਾਸੀਆਂ ਨੇ 22 ਮਾਰਚ ਨੂੰ ਉਸ ਦੇ ਪਰਿਵਾਰ ਨੂੰ ਬਿਨਾਂ ਦੱਸੇ ਉਸ ਦੀ ਲਾਸ਼ ਨੂੰ ਸਾੜ ਦਿੱਤਾ ਅਤੇ ਉਸ ਦੀ ਮਾਂ ਨੂੰ ਚਾਰ ਦਿਨ ਬਾਅਦ 26 ਮਾਰਚ ਨੂੰ ਸੂਚਿਤ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਕਤਲ ਅਤੇ ਸਬੂਤ ਨਸ਼ਟ ਕਰਨ ਦੇ ਸਬੂਤ ਮਿਲਣ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਮ੍ਰਿਤਕ ਟੀਕਮਚੰਦ ਬੈਚਲਰ ਸੀ। ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਸ਼ਿਮਲਾ ਪੁਲਿਸ ਮੌਕੇ ਤੋਂ ਸਬੂਤ ਇਕੱਠੇ ਕਰਨ ਵਿੱਚ ਲੱਗੀ ਹੋਈ ਹੈ। ਇਸ ਤੋਂ ਬਾਅਦ ਇਸ ਕਤਲ ਕਾਂਡ ਵਿੱਚ ਸ਼ਾਮਲ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਟੀਕਮਚੰਦ ਦੇ ਕਤਲ ਦੇ ਨਾਲ-ਨਾਲ ਪਿੰਡ ਵਾਸੀਆਂ ‘ਤੇ ਸਬੂਤ ਮਿਟਾਉਣ ਦਾ ਵੀ ਦੋਸ਼ ਹੈ। ਪੁਲਿਸ ਜਾਂਚ ਤੋਂ ਪਤਾ ਲੱਗੇਗਾ ਕਿ ਇਸ ਵਿਚ ਕਿੰਨੇ ਲੋਕ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...