October 4, 2026, 5:29 pm
----------- Advertisement -----------
HomeNewsHimachalਸ਼ਿਮਲਾ ਦੇ ਮੰਦਰ 'ਚ ਛੇੜਛਾੜ ਮਾਮਲੇ 'ਚ ਆਇਆ ਨਵਾਂ ਮੋੜ, ਮਹਿਲਾ ਖ਼ਿਲਾਫ਼...

ਸ਼ਿਮਲਾ ਦੇ ਮੰਦਰ ‘ਚ ਛੇੜਛਾੜ ਮਾਮਲੇ ‘ਚ ਆਇਆ ਨਵਾਂ ਮੋੜ, ਮਹਿਲਾ ਖ਼ਿਲਾਫ਼ ਵੀ FIR ਦਰਜ

Published on

----------- Advertisement -----------

ਸ਼ਿਮਲਾ ‘ਚ ਜਿਸ ਔਰਤ ਨੇ ਮੰਦਰ ਦੇ ਪੁਜਾਰੀ ‘ਤੇ ਅਸ਼ਲੀਲ ਹਰਕਤਾਂ ਦਾ ਦੋਸ਼ ਲਗਾਇਆ ਸੀ, ਹੁਣ ਪੁਲਿਸ ਨੇ ਉਸ ਔਰਤ ਖਿਲਾਫ ਕੁੱਟਮਾਰ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐੱਸਐੱਚਓ ਬਾਲੂਗੰਜ ਦੀਪਕ ਨੇ ਦੱਸਿਆ ਕਿ ਪੁਜਾਰੀ ਵਿਨੋਦ ਸ਼ਰਮਾ ਦੀ ਮੈਡੀਕਲ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਮਹਿਲਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। 

ਪੁਜਾਰੀ ਨੇ ਔਰਤ ਅਤੇ ਉਸ ਦੇ ਪਤੀ ‘ਤੇ ਉਸ ਨੂੰ ਡੰਡੇ ਨਾਲ ਕੁੱਟਣ ਦਾ ਦੋਸ਼ ਲਗਾਇਆ ਹੈ। ਇਸ ਲੜਾਈ ਵਿੱਚ ਪੁਜਾਰੀ ਦੀ ਬਾਂਹ ਫਰੈਕਚਰ ਹੋ ਗਈ। ਮੈਡੀਕਲ ਜਾਂਚ ਤੋਂ ਬਾਅਦ ਫਰੈਕਚਰ ਦੀ ਪੁਸ਼ਟੀ ਹੋਣ ਤੋਂ ਬਾਅਦ ਪੁਲਿਸ ਨੇ ਬਾਲੂਗੰਜ ਥਾਣੇ ‘ਚ ਮਾਮਲਾ ਦਰਜ ਕਰ ਲਿਆ ਹੈ। 

ਦਰਅਸਲ ਇਹ ਮਾਮਲਾ 4 ਦਸੰਬਰ ਦਾ ਹੈ। ਪੁਜਾਰੀ ਮੁਤਾਬਕ ਪਤੀ-ਪਤਨੀ ਨੇ ਉਸ ਦੀ ਕੁੱਟਮਾਰ ਕੀਤੀ। ਉਸੇ ਦਿਨ ਔਰਤ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮੰਦਰ ਦੇ ਪੁਜਾਰੀ ਖਿਲਾਫ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਦਰਜ ਕਰ ਲਿਆ ਸੀ ਅਤੇ ਪੁਜਾਰੀ ਤੋਂ ਪੁੱਛਗਿੱਛ ਕੀਤੀ ਗਈ ਸੀ।

 ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੁਜਾਰੀ ਨੇ ਉਸ ‘ਤੇ ਕੁੱਟਮਾਰ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਪੁਜਾਰੀ ਦਾ ਮੈਡੀਕਲ ਕਰਵਾਇਆ। ਇਸ ਦਾ ਐਮਐਲਸੀ ਪੁਲਿਸ ਨੂੰ ਮਿਲ ਗਿਆ ਹੈ, ਜਿਸ ਵਿੱਚ ਬਾਂਹ ’ਤੇ ਸੱਟ ਲੱਗਣ ਦੀ ਪੁਸ਼ਟੀ ਹੋਈ ਹੈ। ਹੁਣ ਇਸ ਮਾਮਲੇ ਵਿੱਚ ਕਰਾਸ ਐਫਆਈਆਰ ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...