September 8, 2026, 10:08 am
----------- Advertisement -----------
HomeNewsBreaking Newsਹਿਮਾਚਲ 'ਚ ਪਲਟਿਆ ਟਰੈਵਲਰ ਟੈਂਪੂ, 1 ਸੈਲਾਨੀ ਦੀ ਮੌਤ, 19 ਜ਼ਖਮੀ

ਹਿਮਾਚਲ ‘ਚ ਪਲਟਿਆ ਟਰੈਵਲਰ ਟੈਂਪੂ, 1 ਸੈਲਾਨੀ ਦੀ ਮੌਤ, 19 ਜ਼ਖਮੀ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ਦੇ ਮਨਾਲੀ ਦੇ ਸੈਰ-ਸਪਾਟੇ ਵਾਲੇ ਸ਼ਹਿਰ ਧੁੰਧੀ ‘ਚ ਬੀਤੀ ਸ਼ਾਮ ਇਕ ਟਰੈਵਲਰ ਟੈਂਪੂ ਸੜਕ ‘ਤੇ ਪਲਟ ਗਿਆ। ਇਸ ਹਾਦਸੇ ‘ਚ ਇਕ ਸੈਲਾਨੀ ਦੀ ਮੌਤ ਹੋ ਗਈ, ਜਦਕਿ 19 ਸੈਲਾਨੀ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਦਾ ਮਨਾਲੀ ਦੇ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਦੱਸ ਦਈਏ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਮਨਾਲੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਸੈਲਾਨੀ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ।

ਮਨਾਲੀ ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਸੈਲਾਨੀਆਂ ਦਾ ਇੱਕ ਸਮੂਹ ਇੱਕ ਟਰੈਵਲਰ ਟੈਂਪੂ ਐਚਆਰ 55 ਏਪੀ 6911 ਵਿੱਚ ਮਨਾਲੀ ਤੋਂ ਲਾਹੌਲ ਘਾਟੀ ਗਿਆ ਸੀ। ਮੰਗਲਵਾਰ ਦੇਰ ਸ਼ਾਮ ਜਦੋਂ ਸਾਰੇ ਸੈਲਾਨੀ ਵਾਪਿਸ ਪਰਤ ਰਹੇ ਸਨ ਤਾਂ ਧੁੰਧੀ ਨੇੜੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਟਰੈਵਲਰ ਟੈਂਪੂ ਸੜਕ ‘ਤੇ ਪਲਟ ਗਿਆ। ਇਸ ਹਾਦਸੇ ‘ਚ ਮੁੰਬਈ ਦੇ ਰਹਿਣ ਵਾਲੇ 30 ਸਾਲਾ ਅਭਿਜੀਤ ਪਾਟਿਲ ਦੀ ਮੌਤ ਹੋ ਗਈ, ਜਦਕਿ 19 ਹੋਰ ਸੈਲਾਨੀ ਜ਼ਖਮੀ ਹੋ ਗਏ।

ਜ਼ਖਮੀਆਂ ਨੂੰ ਮਨਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ। ਡੀਐਸਪੀ ਮਨਾਲੀ ਕੇਡੀ ਸ਼ਰਮਾ ਨੇ ਦੱਸਿਆ ਕਿ ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 19 ਸੈਲਾਨੀ ਜ਼ਖਮੀ ਹੋਏ ਹਨ ਜਿਨ੍ਹਾਂ ਦੀ ਹਾਲਤ ਹੁਣ ਠੀਕ ਹੈ। ਇਸ ਹਾਦਸੇ ਵਿੱਚ ਇੱਕ ਸੈਲਾਨੀ ਦੀ ਮੌਤ ਹੋ ਗਈ ਹੈ। ਹੁਣ ਇਸ ਮਾਮਲੇ ਵਿੱਚ ਮਨਾਲੀ ਪੁਲਿਸ ਟੀਮ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।






----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...