June 5, 2026, 7:03 am
----------- Advertisement -----------
HomeNewsBreaking Newsਹਿਮਾਚਲ 'ਚ ਅਗਲੇ 5 ਦਿਨਾਂ ਤੱਕ ਮੀਂਹ ਤੇ ਬਰਫ਼ਬਾਰੀ ਲਈ ਯੈਲੋ ਅਲਰਟ...

ਹਿਮਾਚਲ ‘ਚ ਅਗਲੇ 5 ਦਿਨਾਂ ਤੱਕ ਮੀਂਹ ਤੇ ਬਰਫ਼ਬਾਰੀ ਲਈ ਯੈਲੋ ਅਲਰਟ ਜਾਰੀ

Published on

----------- Advertisement -----------

 ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ‘ਚ ਫਿਰ ਤੋਂ ਬਰਫਬਾਰੀ ਸ਼ੁਰੂ ਹੋ ਗਈ ਹੈ। ਲਾਹੌਲ ਸਪਿਤੀ, ਕਿਨੌਰ, ਕੁੱਲੂ ਅਤੇ ਚੰਬਾ ਜ਼ਿਲਿਆਂ ਦੀਆਂ ਉੱਚੀਆਂ ਚੋਟੀਆਂ ‘ਤੇ ਬਰਫਬਾਰੀ ਹੋ ਰਹੀ ਹੈ। ਮਸ਼ਹੂਰ ਸੈਰ-ਸਪਾਟਾ ਸਥਾਨ ਮਨਾਲੀ ‘ਚ ਮੀਂਹ ਅਤੇ ਸ਼ਿਮਲਾ ‘ਚ ਸਵੇਰ ਤੋਂ ਹੀ ਮੌਸਮ ਖਰਾਬ ਹੈ। 

ਦੱਸ ਦਈਏ ਕਿ ਅਟਲ ਸੁਰੰਗ ਰੋਹਤਾਂਗ ਵਿੱਚ ਚਾਰ ਇੰਚ ਤੱਕ ਤਾਜ਼ਾ ਬਰਫ਼ ਪਈ ਹੈ, ਜਦਕਿ ਸਿਸੂ ਅਤੇ ਕੇਲਾਂਗ ਵਿੱਚ ਦੋ-ਦੋ ਇੰਚ ਬਰਫ਼ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਅਟਲ ਸੁਰੰਗ ਲਈ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿੰਨੌਰ ਦੇ ਸਾਂਗਲਾ ਅਤੇ ਕਲਪਾ ਵਿੱਚ ਬੀਤੀ ਰਾਤ ਤਿੰਨ ਇੰਚ ਤਾਜ਼ਾ ਬਰਫ਼ਬਾਰੀ ਹੋਈ ਜਿਸ ਨਾਲ ਕਿਨੌਰ ਜ਼ਿਲ੍ਹੇ ਵਿੱਚ ਠੰਢ ਵਧ ਗਈ ਹੈ। 

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ ਅੱਜ ਦਿਨ ਭਰ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਹੈ। ਕੱਲ੍ਹ (28 ਫਰਵਰੀ) ਰਾਜ ਦੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਹਲਕਾ ਰਹਿ ਸਕਦਾ ਹੈ, ਜਦੋਂ ਕਿ ਉੱਚੇ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਪਰ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋ ਜਾਵੇਗਾ। ਸੂਬੇ ‘ਚ 1 ਮਾਰਚ ਤੋਂ 3 ਮਾਰਚ ਤੱਕ ਮੀਂਹ, ਬਰਫਬਾਰੀ ਅਤੇ ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਸੂਬੇ ‘ਚ 4 ਮਾਰਚ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਤਾਜ਼ਾ ਬਰਫਬਾਰੀ ਤੋਂ ਬਾਅਦ ਸੂਬੇ ਭਰ ਵਿੱਚ 140 ਤੋਂ ਵੱਧ ਸੜਕਾਂ ਅਤੇ 180 ਤੋਂ ਵੱਧ ਬਿਜਲੀ ਦੇ ਟਰਾਂਸਫਾਰਮਰ ਠੱਪ ਹੋ ਗਏ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸੜਕਾਂ ਪਿਛਲੇ ਦੋ ਹਫ਼ਤਿਆਂ ਤੋਂ ਬਰਫ਼ਬਾਰੀ ਕਾਰਨ ਬੰਦ ਹਨ। ਇਸ ਨਾਲ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।

 ਕੁੱਲੂ ਅਤੇ ਲਾਹੌਲ ਸਪਿਤੀ ਜ਼ਿਲ੍ਹਾ ਪ੍ਰਸ਼ਾਸਨ ਨੇ ਸੈਲਾਨੀਆਂ ਅਤੇ ਆਮ ਲੋਕਾਂ ਨੂੰ ਉੱਚੇ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਜਾਰੀ ਕੀਤੀ ਹੈ, ਕਿਉਂਕਿ ਬਰਫ਼ਬਾਰੀ ਤੋਂ ਬਾਅਦ ਉੱਚੇ ਇਲਾਕਿਆਂ ਵਿੱਚ ਬਰਫ਼ ਖਿਸਕਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਉੱਚੇ ਇਲਾਕਿਆਂ ‘ਚ ਬਰਫ ‘ਚ ਫਸਣ ਦਾ ਡਰ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...