ਰਾਸ਼ਟਰੀ ਪੱਧਰ ‘ਤੇ ਕਈ ਤਗਮੇ ਜਿੱਤਣ ਦੇ ਬਾਵਜੂਦ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਦਾਣਾ ਮੰਡੀ ‘ਚ ਮਜ਼ਦੂਰੀ ਕਰਨ ਲਈ ਮਜ਼ਬੂਰ ਹੋਏ ਕੌਮੀ ਹਾਕੀ ਖਿਡਾਰੀ ਪਰਮਜੀਤ ਸਿੰਘ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਣ ਲਈ ਬੁਲਾਇਆ ਹੈ।ਮਾਨ ਨੇ ਪਰਮਜੀਤ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛ ਲਿਆ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਆਉਣ ਦਾ ਸੱਦਾ ਦਿੱਤਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ 1 ਫਰਵਰੀ ਨੂੰ ਮੁੱਖ ਮੰਤਰੀ ਹਾਊਸ ਵਿਖੇ ਮਿਲਣ ਲਈ ਕਿਹਾ।
ਫਰੀਦਕੋਟ ਦੇ ਕੌਮੀ ਹਾਕੀ ਖਿਡਾਰੀ ਪਰਮਜੀਤ ਸਿੰਘ ਦੀ ਪ੍ਰਤਿਭਾ ਕਿਸੇ ਪੱਖੋਂ ਵੀ ਘੱਟ ਨਹੀਂ ਸੀ। ਉਨ੍ਹਾਂ ਨੇ ਆਪਣੇ ਵਿਦਿਆਰਥੀ ਜੀਵਨ ਦੌਰਾਨ 9 ਰਾਸ਼ਟਰੀ ਪੱਧਰ ਦੇ ਹਾਕੀ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ 5 ਸੋਨ ਤਗਮੇ ਜਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੋ ਵਾਰ ਕੌਮੀ ਪੱਧਰ ਦੀ ਟੀਮ ਵਿੱਚ ਥਾਂ ਮਿਲੀ ਪਰ ਸਰਕਾਰਾਂ ਦੀ ਅਣਦੇਖੀ ਕਾਰਨ ਅੱਜ ਕੱਲ੍ਹ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਇੱਥੋਂ ਦੀ ਅਨਾਜ ਮੰਡੀ ਵਿੱਚ ਮਜ਼ਦੂਰੀ ਕਰਨ ਲਈ ਮਜਬੂਰ ਹੈ।
ਹਾਕੀ ਖਿਡਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਰੀਬ 8-10 ਮਿੰਟ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਵਿੱਚ ਚੰਗਾ ਹੁਨਰ ਹੈ ਪਰ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਸੰਭਾਲਣ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਪਹਿਲਾਂ ਸੀਐਮ ਮਾਨ ਨੇ ਖੁਦ ਗੱਲ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਪੀਏ ਨੇ ਫੋਨ ਕਰਕੇ ਆਪਣਾ ਨੰਬਰ ਸੇਵ ਕਰਨ ਲਈ ਕਿਹਾ ਅਤੇ ਵੀਡੀਓ ਕਾਲ ਰਾਹੀਂ ਸੀਐਮ ਮਾਨ ਨੂੰ ਦਿਖਾਇਆ।
ਪਰਮਜੀਤ ਅਨੁਸਾਰ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਗੱਲਬਾਤ ਕਰਕੇ ਭਰੋਸਾ ਦਿੱਤਾ ਹੈ, ਉਸ ਤੋਂ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਉਹ ਆਪਣੇ ਬੇਟੇ ਨੂੰ ਕੌਮੀ ਪੱਧਰ ਦਾ ਹਾਕੀ ਖਿਡਾਰੀ ਬਣਾਵੇਗਾ। ਨਾਲ ਨਾਲ












