March 13, 2025, 7:03 pm
----------- Advertisement -----------
HomeNewsBreaking Newsਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ,...

ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

Published on

----------- Advertisement -----------

ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਾਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਮਿਤੀ 30.03.2025 (ਐਤਵਾਰ) ਨੂੰ ਕਰਵਾਈਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪਹਿਲੀ ਮਿਤੀ 17.03.2025 (ਸੋਮਵਾਰ) ਨੂੰ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20.03.2025 (ਵੀਰਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ 21.03.2025 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਇਸ ਸਬੰਧੀ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 22.03.2025 (ਸ਼ਨੀਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ ਇਸ ਉਪਰੰਤ 30.03.2025 (ਐਤਵਾਰ) ਨੂੰ ਚੋਣਾਂ ਕਰਵਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਸਬੰਧੀ ਰਸਮੀ ਨੋਟੀਫਿਕੇਸ਼ਨ 17.03.2025 ਨੂੰ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ ਉਕਤ 16 ਗ੍ਰਾਮ ਪੰਚਾਇਤਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਕਸ਼ਨ ਮੋੜ ‘ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਹਸਪਤਾਲ ਵਿੱਚ ਮਰੀਜ਼ਾਂ ਦੀਆਂ ਲੰਬੀਆਂ ਕਤਾਰਾਂ ਦੇਖ ਕੇ ਅਧਿਕਾਰੀਆਂ ਨੂੰ ਲਗਾਈ ਫਟਕਾਰ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਸਿਵਲ ਹਸਪਤਾਲ, ਫਤਿਹਗੜ੍ਹ ਸਾਹਿਬ ਦਾ...

26 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਮਾਨ ਸਰਕਾਰ ਦੀ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ

ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 28 ਮਾਰਚ ਤੱਕ...

ਯੁੱਧ ਨਸ਼ਿਆਂ ਵਿਰੁੱਧ; ਹੁਣ ਤੱਕ 1259 ਐਫ.ਆਈ.ਆਰ ਦਰਜ, 1758 ਗ੍ਰਿਫ਼ਤਾਰ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਮਾਰਚ:ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ...

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ,ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ

ਚੰਡੀਗੜ੍ਹ/ਅੰਮ੍ਰਿਤਸਰ 13 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ...

ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਨੇ ਅਹੁਦਾ ਸੰਭਾਲਿਆ

ਬਗੀਚਾ ਸਿੰਘ ਨੇ ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਵਜੋਂ ਅਹੁਦਾ ਸੰਭਾਲ ਲਿਆ ਹੈ।...

ਟ੍ਰੈਫਿਕ ਕੈਮਰਿਆਂ ਦੇ ਹੱਥੀ ਚੜ੍ਹੇ ਆਮ ਆਦਮੀ, ਇੱਕ ਮਹੀਨੇ ਅੰਦਰ ਕੱਟੇ 1.5 ਕਰੋੜ ਦੇ ਚਲਾਨ

ਚੰਡੀਗੜ੍ਹ ਵਾਂਗ, ਪੰਜਾਬ ਦੇ ਮੋਹਾਲੀ ਸ਼ਹਿਰ ਵਿੱਚ, ਸਰਕਾਰ ਨੇ ਸੜਕ ਹਾਦਸਿਆਂ ਨੂੰ ਰੋਕਣ ਅਤੇ...

 ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਪੰਜਾਬੀ ਸਿੰਗਰ ਕਾਕਾ ਨੇ ਮਿਊਜ਼ਿਕ ਕੰਪਨੀਆਂ ‘ਤੇ ਲਾਏ ਵੱਡੇ ਇਲਜ਼ਾਮ

ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਪੰਜਾਬੀ ਗਾਇਕ ਕਾਕਾ ਨੇ  ਮਿਊਜ਼ਿਕ ਕੰਪਨੀਆਂ ‘ਤੇ ਇਲਜ਼ਾਮ ਲਗਾਏ ਹਨ  ਚੰਡੀਗੜ੍ਹ...

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

ਚੰਡੀਗੜ੍ਹ, 13 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ...