September 9, 2026, 2:41 pm
----------- Advertisement -----------
HomeNewsBreaking News ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

Published on

----------- Advertisement -----------

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ 12 ਸਤੰਬਰ ਸ਼ਨਿਚਰਵਾਰ ਨੂੰ ਨੈਗੋਸ਼ੀਏਬਲ ਐਕਟ ਤਹਿਤ ਛੁੱਟੀ ਦਾ ਐਲਾਨ ਕੀਤਾ ਹੈ।  ਇਸ ਸਬੰਧੀ ਅਧਿਸੂਚਨਾ ਮੁੱਖ ਸਕੱਤਰ ਦੇ ਦਫ਼ਤਰ ਵੱਲੋਂ ਜਾਰੀ ਕੀਤੀ ਗਈ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ 12 ਸਤੰਬਰ ਸ਼ਨਿਚਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਵੀ ਘੋਸ਼ਿਤ ਕੀਤੀ ਗਈ ਹੈ।

ਦੱਸਣ ਯੋਗ ਹੈ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ  ਪ੍ਰਕਾਸ਼ ਪੁਰਬ ਨੂੰ ਮਨਾਉਣ ਵਾਸਤੇ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ। ਬੀਤੇ ਦਿਨੀ ਇਸ ਸੰਬੰਧ ਵਿੱਚ ਸਭਾ ਸੁਸਾਇਟੀਆਂ ਅਤੇ ਜਥੇਬੰਦੀਆਂ ਨਾਲ ਮੀਟਿੰਗ ਵੀ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਹੀ ਇਸ ਦਿਵਸ ਨੂੰ ਸਭਾ ਸੋਸਾਇਟੀਆਂ, ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਮਨਾਇਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...