September 11, 2026, 1:06 pm
----------- Advertisement -----------
HomeNewsLatest Newsਅਜਨਾਲਾ ਮਾਮਲੇ 'ਚ ਕੇਂਦਰ ਹੋਇਆ ਸਖ਼ਤ! ਗ੍ਰਹਿ ਮੰਤਰਾਲੇ ਨੇ ਮੰਗੀ ਰਿਪੋਰਟ

ਅਜਨਾਲਾ ਮਾਮਲੇ ‘ਚ ਕੇਂਦਰ ਹੋਇਆ ਸਖ਼ਤ! ਗ੍ਰਹਿ ਮੰਤਰਾਲੇ ਨੇ ਮੰਗੀ ਰਿਪੋਰਟ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਥਾਣੇ ਵਿੱਚ ਦਰਜ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਲਈ ਗਰਮ ਖਿਆਲੀ ਜਥੇਬੰਦੀਆਂ ਦੇ ਸਮਰਥਕਾਂ ਵੱਲੋਂ ਪੁਲੀਸ ਮੁਲਾਜ਼ਮਾਂ ’ਤੇ ਕੀਤੇ ਹਮਲੇ ਦਾ ਸਖ਼ਤ ਨੋਟਿਸ ਲਿਆ ਹੈ। ਗ੍ਰਹਿ ਮੰਤਰਾਲੇ ਨੇ ਐਤਵਾਰ ਸ਼ਾਮ ਤੱਕ ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਬਿਊਰੋ (ਆਈਬੀ) ਤੋਂ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। ਕੇਂਦਰ ਨੇ ਪੁੱਛਿਆ ਹੈ ਕਿ ਸੰਭਾਵਿਤ ਹਿੰਸਾ ਨੂੰ ਰੋਕਣ ਲਈ ਪੰਜਾਬ ਪੁਲਿਸ ਦੀ ਐਕਸ਼ਨ ਪਲਾਨ ਕੀ ਸੀ।

ਅੰਮ੍ਰਿਤਪਾਲ ਦੇ ਸਮਰਥਕ ਕਿਹੜੇ-ਕਿਹੜੇ ਜ਼ਿਲ੍ਹਿਆਂ ਤੋਂ ਪਹੁੰਚੇ, ਕੀ ਦੇਸ਼ ਵਿਦੇਸ਼ ਤੋਂ ਗਰਮ ਖਿਆਲੀ ਜਥੇਬੰਦੀਆਂ ਨੂੰ ਮਿਲੀ ਹਮਾਇਤ, ਮੋਹਾਲੀ ‘ਚ ਬੰਦੀ ਸਿੱਖਾਂ ਦੀ ਰਿਹਾਈ ਲਈ ਦਿੱਤੇ ਕੌਮੀ ਇਨਸਾਫ਼ ਮੋਰਚੇ ਦੇ ਧਰਨੇ ਦੀ ਕੀ ਸਥਿਤੀ ਹੈ? ਜੇਕਰ ਵਿਰੋਧ ਹਿੰਸਕ ਹੋ ਜਾਂਦਾ ਹੈ ਤਾਂ ਉਸ ਨੂੰ ਰੋਕਣ ਦੇ ਕੀ ਪ੍ਰਬੰਧ ਹਨ? ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਰਿਪੋਰਟ ਮੰਗੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਪੁਲਿਸ ਵੀ ਹਰਕਤ ਵਿੱਚ ਨਜ਼ਰ ਆਈ। ਡੀਜੀਪੀ ਗੌਰਵ ਯਾਦਵ ਨੇ ਸੀਨੀਅਰ ਅਧਿਕਾਰੀਆਂ ਨਾਲ 3 ਘੰਟੇ ਤੱਕ ਮੈਰਾਥਨ ਮੀਟਿੰਗ ਕੀਤੀ ਅਤੇ ਕਿਹਾ – ਗੈਂਗਸਟਰਾਂ ਅਤੇ ਅੱਤਵਾਦੀਆਂ ‘ਤੇ ਸ਼ਿਕੰਜਾ ਕੱਸੋ।

ਕਾਨੂੰਨ ਵਿਵਸਥਾ ਨੂੰ ਕਿਸੇ ਵੀ ਹਾਲਤ ਵਿੱਚ ਵਿਗੜਨ ਨਹੀਂ ਦਿੱਤਾ ਜਾ ਸਕਦਾ। ਅਜਨਾਲਾ ਕਾਂਡ ਦੇ ਦੋਸ਼ੀਆਂ ਦੀ ਪਛਾਣ ਕਰਨ ਲਈ ਪੁਲਿਸ 52 ਵੀਡੀਓਜ਼ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਕੌਣ ਹਥਿਆਰ ਲੈ ਕੇ ਆਇਆ ਸੀ ਅਤੇ ਕਿਹੜੇ ਲੋਕਾਂ ਨੇ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕੀਤਾ ਸੀ। ਕਿੱਥੇ ਕੁਤਾਹੀ ਹੋਈ ਅਤੇ ਭਵਿੱਖ ਵਿੱਚ ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਕਾਰਜ ਯੋਜਨਾ ਕੀ ਹੋਵੇਗੀ। ਐਤਵਾਰ ਸ਼ਾਮ ਤੱਕ ਸਰਕਾਰ ਨੂੰ ਰਿਪੋਰਟ ਸੌਂਪਣ ਦੀ ਤਿਆਰੀ ਚੱਲ ਰਹੀ ਹੈ।

ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਨਾਲ ਆਏ ਹਥਿਆਰਬੰਦ ਸੁਰੱਖਿਆ ਕਰਮਚਾਰੀਆਂ ਦੇ ਅਸਲਾ ਲਾਇਸੈਂਸਾਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਬਾਰਡਰ ਰੇਂਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ ਜੋ ਅਜਨਾਲਾ ਵਿੱਚ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰਨ ਵਾਲਿਆਂ ਦੀ ਭਾਲ ਕਰ ਰਹੀ ਹੈ। ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...