September 6, 2026, 8:42 am
----------- Advertisement -----------
HomeNewsBreaking News ਭਰਾਵਾਂ ਵੱਲੋਂ ਅਣਖ਼ ਖ਼ਾਤਰ ਜੀਜੇ ਦਾ ਕਤਲ

 ਭਰਾਵਾਂ ਵੱਲੋਂ ਅਣਖ਼ ਖ਼ਾਤਰ ਜੀਜੇ ਦਾ ਕਤਲ

Published on

----------- Advertisement -----------

ਇੱਥੇ ਦੋ ਸਕੇ ਭਰਾਵਾਂ ਨੇ ਆਪਣੀ ਭੈਣ ਨਾਲ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਜੀਤ (22) ਵਾਸੀ ਪਿੰਡ ਕੱਦਗਿੱਲ ਵਜੋਂ ਹੋਈ ਹੈ।

ਡੀ ਐੱਸ ਪੀ ਜਸਪਾਲ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਨੇ ਕਰੀਬ ਮਹੀਨਾ ਪਹਿਲਾਂ ਪਿੰਡ ਨੌਰੰਗਾਬਾਦ ਦੀ ਲੜਕੀ ਨੂੰ ਕਥਿਤ ਤੌਰ ’ਤੇ ਅਗਵਾ ਕਰ ਕੇ ਉਸ ਨਾਲ ਵਿਆਹ ਕਰਵਾ ਲਿਆ ਸੀ। ਲੜਕੀ ਦਾ ਪਰਿਵਾਰ ਇਸ ਰਿਸ਼ਤੇ ਨਾਲ ਸਹਿਮਤ ਨਹੀਂ ਸੀ। ਇਸੇ ਰੰਜਿਸ਼ ਤਹਿਤ ਲੜਕੀ ਦੇ ਭਰਾਵਾਂ ਜਸਪ੍ਰੀਤ ਸਿੰਘ ਜੱਸਾ ਅਤੇ ਹਰਪ੍ਰੀਤ ਸਿੰਘ ਹੈਪੀ ਨੇ ਤਰਨ ਤਾਰਨ ਬੱਸ ਅੱਡੇ ਦੇ ਬਾਹਰ ਜਗਜੀਤ ’ਤੇ ਹਮਲਾ ਕੀਤਾ ਜਿਸ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਦੀ ਅਗਵਾਈ ਹੇਠ ਪੁਲੀਸ ਪਾਰਟੀ ਮੌਕੇ ਉੱਤੇ ਪੁੱਜੀ। ਮ੍ਰਿਤਕ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਵਿਆਹ ਮਗਰੋਂ ਮੁਲਜ਼ਮਾਂ ਨੇ ਕਦੇ ਕੋਈ ਨਾਰਾਜ਼ਗੀ ਜ਼ਾਹਰ ਨਹੀਂ ਕੀਤੀ ਸੀ। ਲੜਕੀ ਦੀ ਮਾਤਾ ਕੁਲਵਿੰਦਰ ਕੌਰ ਅੱਜ ਵੀ ਆਪਣੀ ਧੀ ਨੂੰ ਮਿਲਣ ਉਨ੍ਹਾਂ ਦੇ ਘਰ ਆਈ ਸੀ। ਇਸੇ ਕਾਰਨ ਜਗਜੀਤ ਬੇਫ਼ਿਕਰ ਹੋ ਕੇ ਆਪਣੇ ਕੰਮ ’ਤੇ ਗਿਆ ਸੀ, ਪਰ ਮੁਲਜ਼ਮਾਂ ਨੇ ਸੂਹ ਲਾ ਕੇ ਉਸ ਦਾ ਕਤਲ ਕਰ ਦਿੱਤਾ। ਇਸ ਸਬੰਧੀ ਪੁਲੀਸ ਨੇ ਬੀ ਐੱਨ ਐੱਸ ਦੀ ਧਾਰਾ 103 ਅਤੇ 3 (5) ਤਹਿਤ ਕੇਸ ਦਰਜ ਕਰ ਲਿਆ ਹੈ। ਡੀ ਐੱਸ ਪੀ ਅਨੁਸਾਰ ਪੁਲੀਸ ਨੇ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ; ਦੂਜੇ ਦੀ ਭਾਲ ਜਾਰੀ ਹੈ। ਪੁਲੀਸ ਜਾਂਚ ਵਿੱਚ ਪਤਾ ਲੱਗਾ ਕਿ ਜਗਜੀਤ ਨੇ ਪਹਿਲਾਂ ਵੀ ਨੌਰੰਗਾਬਾਦ ਦੀ ਇੱਕ ਹੋਰ ਲੜਕੀ ਨਾਲ ਇਸੇ ਢੰਗ ਨਾਲ ਵਿਆਹ ਕਰਵਾਇਆ ਸੀ, ਪਰ ਬਾਅਦ ਵਿੱਚ ਉਹ ਉਸ ਨੂੰ ਛੱਡ ਕੇ ਚਲੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...