September 13, 2026, 10:35 am
----------- Advertisement -----------
HomeNewsBreaking Newsਸਿਵਲ ਹਸਪਤਾਲ ‘ਚ ਗੁਲੂਕੋਜ਼ ਲਾਉਂਦਿਆਂ ਹੀ 15 ਔਰਤਾਂ ਦੀ ਵਿਗੜੀ ਸਿਹਤ, ਮਚੀ...

ਸਿਵਲ ਹਸਪਤਾਲ ‘ਚ ਗੁਲੂਕੋਜ਼ ਲਾਉਂਦਿਆਂ ਹੀ 15 ਔਰਤਾਂ ਦੀ ਵਿਗੜੀ ਸਿਹਤ, ਮਚੀ ਹਫੜਾ-ਦਫੜੀ

Published on

----------- Advertisement -----------

ਪੰਜਾਬ ‘ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਸਪਤਾਲ ‘ਚ ਦਾਖਲ 15 ਔਰਤਾਂ ਦੀ ਸਿਹਤ ਅਚਾਨਕ ਵਿਗੜ ਗਈ। ਔਰਤਾਂ ਦੀ ਵਿਗੜਦੀ ਸਿਹਤ ਦਾ ਕਾਰਨ ਗੁਲੂਕੋਜ਼ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਗੁਲੂਕੋਜ਼ ਰਿਐਕਸ਼ਨ ਦਾ ਮਾਮਲਾ ਅੰਮ੍ਰਿਤਸਰ ਤੋਂ ਸ਼ੁਰੂ ਹੋਇਆ ਤੇ ਸੰਗਰੂਰ ਤੱਕ ਵੀ ਪਹੁੰਚ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਦੇ ਸਿਵਲ ਹਸਪਤਾਲ ਦੇ ਗਾਇਨੀਕੋਲਾਜੀ ਵਾਰਡ ਵਿੱਚ ਦਾਖ਼ਲ ਗਰਭਵਤੀ ਔਰਤਾਂ ਨੂੰ ਗਲੂਕੋਜ਼ ਰਿਐਕਸ਼ਨ ਕਰ ਗਿਆ। ਜਿਵੇਂ ਹੀ ਔਰਤਾਂ ਨੂੰ ਗੁਲੂਕੋਜ਼ ਲਾਇਆ ਗਿਆ, ਉਨ੍ਹਾਂ ਨੂੰ ਕੰਬਣੀ, ਤੇਜ਼ ਬੁਖਾਰ, ਸਾਹ ਲੈਣ ਵਿੱਚ ਮੁਸ਼ਕਲ ਅਤੇ ਬੇਚੈਨੀ ਮਹਿਸੂਸ ਹੋਣ ਲੱਗੀ। ਇਸ ਤੋਂ ਬਾਅਦ ਐਮਰਜੰਸੀ ਹਾਲਾਤਾਂ ਵਿਚ ਸਾਰੀਆਂ ਔਰਤਾਂ ਨੂੰ ਆਕਸੀਜਨ ‘ਤੇ ਪਾ ਰੱਖਿਆ ਗਿਆ ਹੈ। ਇਕ ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਾਕੀ ਔਰਤਾਂ ਖਤਰੇ ਤੋਂ ਬਾਹਰ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ‘ਚੋਂ ਕਈ ਔਰਤਾਂ ਦੀ ਡਿਲੀਵਰੀ ਹੋ ਚੁੱਕੀ ਹੈ, ਉਨ੍ਹਾਂ ਦੇ ਬੱਚੇ ਛੋਟੇ ਹਨ ਅਤੇ ਉਹ ਖੁਦ ਵੀ ਮੁਸੀਬਤ ‘ਚ ਘਿਰੀਆਂ ਹੋਈਆਂ ਹਨ।

ਇਸੇ ਦੌਰਾਨ ਸੰਗਰੂਰ ਦੇ ਐਸਐਮਓ ਦਾ ਕਹਿਣਾ ਹੈ ਕਿ ਗਲੂਕੋਜ਼ ਵਿੱਚ ਸਮੱਸਿਆ ਪਾਈ ਗਈ ਹੈ, ਜਿਸ ਕਾਰਨ ਔਰਤਾਂ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਗੁਲੂਕੋਜ਼ ਦਾ ਸਾਰਾ ਸਟਾਕ ਵਾਪਸ ਭੇਜਿਆ ਜਾ ਰਿਹਾ ਹੈ। ਬੀਮਾਰ ਔਰਤਾਂ ਠੀਕ ਹੋ ਗਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਅੰਮ੍ਰਿਤਸਰ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗੁਲੂਕੋਜ਼ ਲਗਾਉਣ ਤੋਂ ਬਾਅਦ ਔਰਤਾਂ ਦੀ ਸਿਹਤ ਵਿਗੜ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...