July 28, 2026, 4:00 pm
----------- Advertisement -----------
HomeNewsBreaking Newsਸਾਊਦੀ ਅਰਬ ਦੇ ਹੋਟਲਾਂ ਤੋਂ ਸ੍ਰੀ ਦਰਬਾਰ ਸਾਹਿਬ ਦੀਆਂ ਤਸਵੀਰਾਂ ਹਟਾਈਆਂ ਗਈਆਂ

ਸਾਊਦੀ ਅਰਬ ਦੇ ਹੋਟਲਾਂ ਤੋਂ ਸ੍ਰੀ ਦਰਬਾਰ ਸਾਹਿਬ ਦੀਆਂ ਤਸਵੀਰਾਂ ਹਟਾਈਆਂ ਗਈਆਂ

Published on

----------- Advertisement -----------

ਸਾਊਦੀ ਅਰਬ ਦੇ ਅਲ-ਕੁਰਿਆਦ ਸ਼ਹਿਰ ਵਿੱਚ ਸਥਿਤ ਗੋਲਡ ਡੋਮ ਰੈਸੋਟੋਰੈਂਟ ਦੇ ਆਲੇ-ਦੁਆਲੇ ਅਤੇ ਬਾਹਰਲੀਆਂ ਦੀਵਾਰਾਂ ‘ਤੇ ਲੱਗੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਨੂੰ ਸਰਬੱਤ ਦਾ ਭਲਾ ਗਰੁੱਪ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਬੈਂਸ ਅਤੇ ਸੰਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਉਤਾਰ ਦਿੱਤਾ ਗਿਆ।

ਇਹ ਗਰੁੱਪ ਪਿਛਲੇ 6 ਸਾਲਾਂ ਤੋਂ ਸਾਊਦੀ ਅਰਬ ਵਿੱਚ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ ਅਤੇ ਹੁਣ ਤੱਕ 70 ਦੇ ਕਰੀਬ ਲਾਸ਼ਾਂ ਅਤੇ 50 ਦੇ ਕਰੀਬ ਲੜਕੀਆਂ ਨੂੰ ਸੁਰੱਖਿਅਤ ਭਾਰਤ ਭੇਜ ਚੁੱਕਿਆ ਹੈ।

ਗੋਲਡ ਡੋਮ ਰੈਸੋਟੋਰੈਂਟ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਰਗਾ ਬਣਾਇਆ ਗਿਆ ਸੀ ਅਤੇ ਇਸ ਦੀਆਂ ਦੀਵਾਰਾਂ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ। ਇਸ ਹੋਟਲ ਵਿੱਚ ਮੀਟ ਅਤੇ ਤੰਬਾਕੂ ਦੀ ਵਰਤੋਂ ਵੀ ਹੁੰਦੀ ਸੀ, ਜੋ ਸਿੱਖ ਧਾਰਮਿਕ ਮਰਯਾਦਾ ਦੇ ਖਿਲਾਫ ਸੀ। ਜਦੋਂ ਇਸ ਬਾਰੇ ਸਰਬੱਤ ਦਾ ਭਲਾ ਗਰੁੱਪ ਨੂੰ ਪਤਾ ਲੱਗਾ, ਉਨ੍ਹਾਂ ਨੇ ਸ੍ਰੋਮਣੀ ਕਮੇਟੀ, ਸ੍ਰੀ ਅਕਾਲ ਤਖਤ ਸਾਹਿਬ, ਪੰਜਾਬ ਸਰਕਾਰ ਅਤੇ ਸੰਤਾਂ ਨੂੰ ਪੱਤਰ ਲਿਖ ਕੇ ਕੌਮਾਂਤਰੀ ਪੱਧਰ ‘ਤੇ ਇਸ ਮਾਮਲੇ ਨੂੰ ਹੱਲ ਕਰਨ ਦੀ ਅਪੀਲ ਕੀਤੀ।

ਬੈਂਸ ਅਤੇ ਖਾਲਸਾ ਨੇ ਇੱਕ ਵਫਦ ਦੇ ਨਾਲ ਹੋਟਲ ਦੇ ਮਾਲਕ ਸ਼ੇਖ ਨਾਲ ਮੁਲਾਕਾਤ ਕੀਤੀ ਅਤੇ ਉਸ ਨਾਲ ਸਹਿਮਤੀ ਬਣਾਈ। ਉਨ੍ਹਾਂ ਨੇ ਲੋੜੀਂਦਾ ਖਰਚਾ ਅਤੇ ਹੋਰ ਸਾਮਾਨ ਦੇਣ ਦੀ ਸ਼ਰਤ ‘ਤੇ ਜੇ.ਸੀ.ਬੀ. ਦੀ ਮਦਦ ਨਾਲ 27 ਘੰਟੇ ਦੀ ਸੇਵਾ ਕਰਕੇ ਇਹ ਤਸਵੀਰਾਂ ਹਟਾ ਦਿੱਤੀਆਂ। ਇਹ ਤਸਵੀਰਾਂ ਪਿਛਲੇ 7 ਸਾਲਾਂ ਤੋਂ ਲਗਾਈਆਂ ਹੋਈਆਂ ਸਨ ਅਤੇ ਇਸ ਕੰਮ ਨੂੰ ਸ਼ੁਰੂ ਕਰਨ ਵਿੱਚ ਦੋ ਮਹੀਨੇ ਲੱਗੇ। ਤਸਵੀਰਾਂ ਨੂੰ ਸਿੱਖ ਰੀਤੀ-ਰਿਵਾਜਾਂ ਅਨੁਸਾਰ ਦਾਹ ਸੰਸਕਾਰ ਕੀਤਾ ਗਿਆ ਅਤੇ ਰਾਖ ਨੂੰ ਸਮੁੰਦਰ ਵਿੱਚ ਜਲ-ਪ੍ਰਵਾਹ ਕਰ ਦਿੱਤਾ ਗਿਆ।

ਸ੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਵਿਦੇਸ਼ੀ ਧਰਤੀ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨੂੰ ਰੋਕਿਆ। ਉਨ੍ਹਾਂ ਨੇ ਆਪਣੀ ਕਮਾਈ ਵਿੱਚੋਂ ਵੱਡੀ ਰਾਸ਼ੀ ਸ਼ੇਖ ਨੂੰ ਵੀ ਅਦਾ ਕੀਤੀ। ਚਾਵਲਾ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਇਨ੍ਹਾਂ ਨੌਜਵਾਨਾਂ ਦਾ ਪੰਜਾਬ ਆਉਣ ‘ਤੇ ਵਿਸ਼ੇਸ਼ ਸਨਮਾਨ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...