September 18, 2024, 4:21 pm
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 2-11-2023

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 2-11-2023

Published on

----------- Advertisement -----------

ਧਨਾਸਰੀ ਮਹਲਾ ੫॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
ਵੀਰਵਾਰ, ੧੭ ਕੱਤਕ (ਸੰਮਤ ੫੫੫ ਨਾਨਕਸ਼ਾਹੀ) ੨ ਨਵੰਬਰ, ੨੦੨੩ (ਅੰਗ: ੬੭੬)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫॥
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 17-9-2024

ਸਲੋਕੁ ਮਃ ੪ ॥ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...

ਅੱਜ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 16-9-2024

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 15-9-2024

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲੴ ਸਤਿਗੁਰ ਪ੍ਰਸਾਦਿ ॥ਮੋਹਨ ਨੀਦ ਨ ਆਵੈ ਹਾਵੈ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 14-9-2024

ਸਲੋਕੁ ਮਃ ੩ ॥ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 13-9-2024

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 12-9-2024

ਸੋਰਠਿ ਮਹਲਾ ੫ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-9-2024

ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 10-9-2024

ਸੋਰਠਿ ਮਹਲਾ ੧ ॥ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 9-9-2024

ਬਿਲਾਵਲੁ ਮਹਲਾ ੫ ॥ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ...