November 7, 2026, 10:24 pm
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 18-11-2023

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 18-11-2023

Published on

----------- Advertisement -----------

ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਸ਼ਨਿਚਰਵਾਰ, ੩ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੧੮ ਨਵੰਬਰ, ੨੦੨੩ (ਅੰਗ: ੬੬੬)

ਪੰਜਾਬੀ ਵਿਆਖਿਆ:
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...