November 7, 2026, 7:26 pm
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-1-2024

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-1-2024

Published on

----------- Advertisement -----------

ਜੈਤਸਰੀ ਮਃ ੪ ॥
ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥

ਬੁੱਧਵਾਰ, ੪ ਮਾਘ (ਸੰਮਤ ੫੫੫ ਨਾਨਕਸ਼ਾਹੀ) ੧੭ ਜਨਵਰੀ, ੨੦੨੪ (ਅੰਗ: ੬੯੭)
ਪੰਜਾਬੀ ਵਿਆਖਿਆ:

ਜੈਤਸਰੀ ਮਃ ੪ ॥

ਹੇ ਭਾਈ! ਅਸੀ ਤੇਰੇ ਅੰਞਾਣ ਮੂਰਖ ਬੱਚੇ ਹਾਂ, ਅਸੀ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ, ਅਤੇ ਕੇਡਾ ਵੱਡਾ ਹੈਂ । ਹੇ ਹਰੀ! ਮੇਹਰ ਕਰ ਕੇ ਮੈਨੂੰ ਚੰਗੀ ਅਕਲ ਦੇਹ, ਮੈਨੂੰ ਮੂਰਖ ਨੂੰ ਸਿਆਣਾ ਬਣਾ ਲੈ ।੧। ਹੇ ਭਾਈ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ । ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ । ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ ।ਰਹਾਉ। ਹੇ ਗੁਰੂ! ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਹਰ ਵੇਲੇ ਦੀ ਪ੍ਰੀਤਿ ਪੈਦਾ ਕਰ ਦੇਹ, ਮੇਰੇ ਪ੍ਰੀਤਮ-ਪ੍ਰਭੂ ਦਾ ਨਾਮ ਮੇਰੇ ਪ੍ਰਾਣ ਬਣ ਜਾਏ । ਹੇ ਮੇਰੇ ਮਾਲਕ-ਪ੍ਰਭੂ! ਜਿਵੇਂ ਨਸ਼ਈ ਮਨੁੱਖ ਨਸ਼ੇ ਵਿਚ ਖ਼ੁਸ਼ ਰਹਿੰਦਾ ਹੈ (ਤੇ ਨਸ਼ੇ ਤੋਂ ਬਿਨਾ ਘਬਰਾ ਉਠਦਾ ਹੈ, ਤਿਵੇਂ) ਤੇਰੇ ਨਾਮ ਤੋਂ ਬਿਨਾ ਜਿੰਦ ਵਿਆਕੁਲ ਹੋ ਜਾਂਦੀ ਹੈ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਉਹਨਾਂ ਦੇ ਧੁਰ ਦਰਗਾਹ ਤੋਂ ਮਿਲੇ ਚਿਰ ਦੇ ਭਾਗ ਜਾਗ ਪੈਂਦੇ ਹਨ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਅਸੀ ਹਰ ਵੇਲੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ ।੩। ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਦੀ ਨਿਗਾਹ ਕੀਤੀ, ਉਸ ਨੂੰ ਚਿਰ ਦੇ ਵਿਛੁੜੇ ਹੋਏ ਨੂੰ ਉਸ ਨੇ ਆਪਣੇ ਨਾਲ ਮਿਲਾ ਲਿਆ । ਧੰਨ ਹੈ ਗੁਰੂ, ਧੰਨ ਹੈ ਗੁਰੂ, ਜਿਸ ਨੇ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ । ਦਾਸ ਨਾਨਕ ਉਸ ਗੁਰੂ ਤੋਂ (ਸਦਾ) ਸਦਕੇ ਜਾਂਦਾ ਹੈ ।੪।੩।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...