ਧਨਾਸਰੀ ਮਹਲਾ 3 ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥1॥
ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।1।









