September 22, 2026, 10:05 pm
----------- Advertisement -----------
HomeNewsHukamnamaAaj ka Hukumnama (01-04-2022)

Aaj ka Hukumnama (01-04-2022)

Published on

----------- Advertisement -----------

ਧਨਾਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥1॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥2॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥3॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥4॥1॥

ਸ਼ੁੱਕਰਵਾਰ, 19 ਚੇਤ (ਸੰਮਤ 554 ਨਾਨਕਸ਼ਾਹੀ) ਅੰਗ: 666

ਧਨਾਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।1। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ । (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।3। ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।4।1।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...