September 22, 2026, 10:05 pm
----------- Advertisement -----------
HomeNewsHukamnamaAaj Ka Hukumnama (06-04-2022)

Aaj Ka Hukumnama (06-04-2022)

Published on

----------- Advertisement -----------

ਰਾਮਕਲੀ ਮਹਲਾ 1 ॥
ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥1॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥1॥ ਰਹਾਉ ॥ ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥2॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥3॥6॥

ਬੁੱਧਵਾਰ, 24 ਚੇਤ (ਸੰਮਤ 554 ਨਾਨਕਸ਼ਾਹੀ) (ਅੰਗ: 878)

ਰਾਮਕਲੀ ਮਹਲਾ 1 ॥
(ਹੇ ਗੁਰੂ!) ਮੇਰੀ ਜ਼ਿੰਦਗੀ ਦੀ ਬੇੜੀ ਪਾਪਾਂ ਨਾਲ ਭਰੀ ਹੋਈ ਹੈ, ਮਾਇਆ ਦਾ ਝੱਖੜ ਝੁੱਲ ਰਿਹਾ ਹੈ, ਮੈਨੂੰ ਡਰ ਲੱਗ ਰਿਹਾ ਹੈ ਕਿ ਕਿਤੇ (ਮੇਰੀ ਬੇੜੀ) ਡੁੱਬ ਨ ਜਾਏ । (ਚੰਗਾ ਹਾਂ ਮੰਦਾ ਹਾਂ) ਪਰਮਾਤਮਾ ਨੂੰ ਮਿਲਣ ਵਾਸਤੇ (ਪ੍ਰਭੂ ਦੇ ਚਰਨਾਂ ਵਿਚ ਜੁੜਨ ਵਾਸਤੇ) ਮੈਂ ਝਾਕਾ ਲਾਹ ਕੇ ਤੇਰੇ ਦਰ ਤੇ ਆ ਗਿਆ ਹਾਂ । ਹੇ ਗੁਰੂ! ਮੈਨੂੰ ਜ਼ਰੂਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ ।1।(ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂ! ਮੈਨੂੰ (ਇਹਨਾਂ ਲਹਿਰਾਂ ਵਿਚੋਂ) ਪਾਰ ਲੰਘਾ ਲੈ । ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ । ਮੈਂ ਤੈਥੋਂ ਸਦਕੇ ਜਾਂਦਾ ਹਾਂ ।1।ਰਹਾਉ।ਜਿਨ੍ਹਾਂ ਨੂੰ ਗੁਰੂ ਦਾ ਉਪਦੇਸ਼ ਮਿਲ ਜਾਂਦਾ ਹੈ ਉਹ ਮਾਲਿਕ-ਪ੍ਰਭੂ ਦੇ ਚਰਨ ਛੁਹ ਕੇ (ਜ਼ਿੰਦਗੀ ਦੀ ਬਾਜ਼ੀ ਵਿਚ) ਕਾਮਯਾਬ ਹੋ ਜਾਂਦੇ ਹਨ, ਉਹ ਇੱਕ ਪਰਮਾਤਮਾ ਨੂੰ ਆਪਣੇ ਚਿੱਤ ਵਿਚ ਵਸਾਂਦੇ ਹਨ, ਉਹੀ ਹਨ ਅਸਲ ਸਿੱਧ ਸਾਧਿਕ ਜੋਗੀ ਤੇ ਜੰਗਮ ।2।ਹੇ ਪ੍ਰਭੂ! (ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿਬੇੜਨ ਵਾਸਤੇ) ਮੈਂ ਕਿਸੇ ਜਪ ਤਪ ਸੰਜਮ ਆਦਿਕ ਧਾਰਮਿਕ ਕਰਮ ਨੂੰ ਕਾਫ਼ੀ ਨਹੀਂ ਸਮਝਦਾ । ਮੈਂ ਤੇਰਾ ਨਾਮ ਹੀ ਸਿਮਰਦਾ ਹਾਂ ।ਹੇ ਨਾਨਕ! ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ (ਕਿਉਂਕਿ) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਉਸ ਦੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿੱਬੜ ਜਾਂਦਾ ਹੈ ।3।6।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...