November 8, 2026, 2:24 am
----------- Advertisement -----------
HomeNewsHukamnamaAaj Ka Hukumnama (20-07-2022)

Aaj Ka Hukumnama (20-07-2022)

Published on

----------- Advertisement -----------

ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ
ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ
ਨਾਨਕਾ ਖਾਧੈ ਜਾਹਿ ਬਿਕਾਰ ॥੧॥ ਮਰਦਾਨਾ ੧ ॥

ਕਲਜੁਗੀ ਸੁਭਾਉ (ਮਾਨੋਂ) ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋਂ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ,
ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋਂ) ਕਟੋਰੀ ਹੈ ਤੇ ਅਹੰਕਾਰ (ਮਾਨੋਂ) ਪਿਲਾਉਣ ਵਾਲਾ ਹੈ, ਕੂੜੇ ਲੋਬ ਦੀ (ਮਾਨੋਂ) ਮਜਲਸ ਹੈ
(ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਕੇ ਖੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ
ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ
ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ
ਜਾਂਦੇ ਹਨ।੧।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...