November 8, 2026, 2:24 am
----------- Advertisement -----------
HomeNewsHukamnamaAaj Ka Hukumnama

Aaj Ka Hukumnama

Published on

----------- Advertisement -----------

ਵਡਹੰਸੁ ਮਹਲਾ ੩ ॥
ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੇ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ । ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ । (ਇਸ ਵਾਸਤੇ) ਨਾਨਕ ਆਖਦਾ ਹੈ—ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ ।੧।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...