ਧਨਾਸਰੀ ਮਹਲਾ 5॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਾਰੈ ਇਹੁ ਬਿਸ੍ਰਾਮ ਨਿਿਧ ਪਾਈ ॥1॥ ਤੁਮ੍ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥1॥ ਰਹਾਉ ॥ ਤੁਮ੍ਰੀ ਕ਼੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥2॥ ਤੁਮ੍ ਦਇਆਲ ਕਿਰਪਾਲ ਕ਼੍ਰਿਪਾ ਨਿਿਧ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨµਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥3॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥4॥10॥
ਬੁੱਧਵਾਰ, 15 ਭਾਦੋਂ (ਸੰਮਤ 554 ਨਾਨਕਸ਼ਾਹੀ) (ਅੰਗ: 673)
ਧਨਾਸਰੀ ਮਹਲਾ 5॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।1। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।1।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।2।









