November 8, 2026, 1:38 am
----------- Advertisement -----------
HomeNewsHukamnamaAaj Ka Hukumnama

Aaj Ka Hukumnama

Published on

----------- Advertisement -----------

ਸਲੋਕ ਮਃ 5 ॥
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥1॥ ਮਃ 5 ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥2॥ ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥4॥

MEAN

ਸਲੋਕ ਮਃ 5 ॥
ਹੇ ਨਾਨਕ! (ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ।1। (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ® ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! (ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ।2। (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ । ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ ।4।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...