September 22, 2026, 10:06 pm
----------- Advertisement -----------
HomeNewsHukamnamaAaj Ka Hukumnama (27-03-2022

Aaj Ka Hukumnama (27-03-2022

Published on

----------- Advertisement -----------

ਸੋਰਠਿ ਮਹਲਾ 3 ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥1॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥2॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥3॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥4॥11॥

ਐਤਵਾਰ, 14 ਚੇਤ (ਸੰਮਤ 554 ਨਾਨਕਸ਼ਾਹੀ) ਅੰਗ: 603

ਸੋਰਠਿ ਮਹਲਾ 3 ॥
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾਂ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ ਜੀਵ, ਤੇਰੇ ਦਰ ਦੇ ਮੰਗਤੇ ਹਾਂ, ਤੂੰ ਸਦਾ ਹੀ ਸਾਨੂੰ ਦਾਤਾਂ ਦੇਣ ਵਾਲਾ ਹੈਂ, ਮੇਹਰ ਕਰ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।1।ਹੇ ਪਿਆਰੇ ਪ੍ਰਭੂ ਜੀ ! ਮੇਰੇ ਉਤੇ ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ ਮੇਰੀ ਜ਼ਿੰਦਗੀ ਦਾ ਸਹਾਰਾ ਆਪਣਾ ਨਾਮ ਮੈਨੂੰ ਦੇਹ। ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ, ਨਾਮ ਦੀ ਬਰਕਤਿ ਨਾਲ ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ। ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ, ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।2। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਵਲੋਂ ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।3। ਹੇ ਭਾਈ! ਦਾਤਾਰ ਨੇ ਨਾਮ ਦੀ ਇਹ ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਇਥੇ ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।4।11।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...