September 22, 2026, 10:06 pm
----------- Advertisement -----------
HomeNewsHukamnamaAaj Ka Hukumnama (28-03-2022)

Aaj Ka Hukumnama (28-03-2022)

Published on

----------- Advertisement -----------

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ 3
ੴ ਸਤਿਗੁਰ ਪ੍ਰਸਾਦਿ ॥
ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥1॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥1॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥2॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥3॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥4॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥5॥1॥

ਸੋਮਵਾਰ, 15 ਚੇਤ (ਸੰਮਤ 554 ਨਾਨਕਸ਼ਾਹੀ) ਅੰਗ: 525

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ 3
ੴ ਸਤਿਗੁਰ ਪ੍ਰਸਾਦਿ ॥
ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।1। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।1।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।2। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।3। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।4। ਰਵਿਦਾਸ ਆਖਦਾ ਹੈ—(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।5।1। ਭਾਵ :—ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ । ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ । ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...