July 27, 2026, 9:36 pm
----------- Advertisement -----------
HomeNewsHukamnamaAaj Ka Hukumnama (3-04-2022)

Aaj Ka Hukumnama (3-04-2022)

Published on

----------- Advertisement -----------

ਧਨਾਸਰੀ ਮਹਲਾ 5 ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥1॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥2॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥3॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥4॥2॥23॥

ਐਤਵਾਰ, 21 ਚੇਤ (ਸੰਮਤ 554 ਨਾਨਕਸ਼ਾਹੀ) (ਅੰਗ: 676)

ਧਨਾਸਰੀ ਮਹਲਾ 5 ॥
ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ । ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ । (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ।1। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ।ਰਹਾਉ। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ । ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ । (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ।2।ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ । ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ । ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।3।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ । ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।4।2।23।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...

ਹੜ੍ਹਾਂ ਨਾਲ ਜੂਝ ਰਹੇ ਪੰਜਾਬ ਲਈ ਅਗਲੇ ਤਿੰਨ ਦਿਨ ਨਾਜ਼ੁਕ, ਭਾਰੀ ਮੀਂਹ ਦਾ ਅਲਰਟ

ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਹਾਲਾਤ ਵਿਗੜ ਗਏ...