November 6, 2026, 9:05 pm
----------- Advertisement -----------
HomeNewsHukamnamaAaj Ka Hukumnama

Aaj Ka Hukumnama

Published on

----------- Advertisement -----------

ਧਨਾਸਰੀ ਮਹਲਾ 4 ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥1॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥2॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥3॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥4॥6॥

ਐਤਵਾਰ, 18 ਵੈਸਾਖ (ਸੰਮਤ 554 ਨਾਨਕਸ਼ਾਹੀ) (ਅੰਗ: 668)

ਧਨਾਸਰੀ ਮਹਲਾ 4 ॥
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।1।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।2।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।3।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।4।6।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...