November 8, 2026, 3:15 am
----------- Advertisement -----------
HomeNewsHukamnamaAaj Ka Hukumnama

Aaj Ka Hukumnama

Published on

----------- Advertisement -----------

ਸੋਰਠਿ ਮਹਲਾ 4 ॥
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥1॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥2॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹ ਮਿਲੈ ਸਜਾਈ ॥3॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥4॥8॥

ਬੁੱਧਵਾਰ, 5 ਜੇਠ (ਸੰਮਤ 554 ਨਾਨਕਸ਼ਾਹੀ) ਅੰਗ: 607

ਸੋਰਠਿ ਮਹਲਾ 4 ॥
ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ । ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ।1। ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ । ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ । ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ।ਰਹਾਉ। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ®ੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ।2। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ । ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ । ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ।3। ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ । (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ । ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ®üੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤੇ®ਹ ਬੁਝਾ ਦੇਂਦਾ ਹੈ ।4।8।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...