October 15, 2026, 7:18 pm
----------- Advertisement -----------
HomeNewsHukamnamaAaj Ka Hukumnama

Aaj Ka Hukumnama

Published on

----------- Advertisement -----------

ਸਲੋਕੁ ਮਃ 3 ॥
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥1॥ ਮਃ 3 ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥2॥ ਪਉੜੀ॥ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥17॥

ਵੀਰਵਾਰ, 8 ਵੈਸਾਖ (ਸੰਮਤ 554 ਨਾਨਕਸ਼ਾਹੀ) ਅੰਗ: 592

ਸਲੋਕੁ ਮਃ 3 ॥
ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।1। ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤਿ®ਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ । ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।2। ਹਰੀ ਦਾ ਨਾਮ ਸਾਡਾ ਛੱਤੀ (36) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤਿ®ਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।17।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...