February 6, 2025, 6:48 pm
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05-02-2025

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05-02-2025

Published on

----------- Advertisement -----------


ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 06-02-2025

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ...

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ, 1.56 ਕਰੋੜ ਵੋਟਰ 699 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ।...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 17-9-2024

ਸਲੋਕੁ ਮਃ ੪ ॥ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...

ਅੱਜ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 16-9-2024

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 15-9-2024

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲੴ ਸਤਿਗੁਰ ਪ੍ਰਸਾਦਿ ॥ਮੋਹਨ ਨੀਦ ਨ ਆਵੈ ਹਾਵੈ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 14-9-2024

ਸਲੋਕੁ ਮਃ ੩ ॥ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 13-9-2024

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 12-9-2024

ਸੋਰਠਿ ਮਹਲਾ ੫ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-9-2024

ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ...