June 19, 2024, 1:05 am
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 12-5-2024

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 12-5-2024

Published on

----------- Advertisement -----------

ਬੈਰਾੜੀ ਮਹਲਾ ੪ ॥
ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮੑਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥
ਐਤਵਾਰ, ੩੦ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੨ ਮਈ, ੨੦੨੪ (ਅੰਗ: ੭੨੦)

ਪੰਜਾਬੀ ਵਿਆਖਿਆ :
ਬੈਰਾੜੀ ਮਹਲਾ ੪ ॥
ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ, (ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ । ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ ।੧।ਰਹਾਉ। ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ । ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ ।੧। ਹੇ ਨਾਨਕ! (ਆਖ—) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ । ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ ।੨।੬।

English Translation:

BAIRAAREE, FOURTH MEHL:

O my mind, chant the Name of the Lord, Har, Har; meditate on it continually. You shall obtain the fruits of your heart’s desires, and pain shall never touch you again. || 1 || Pause || That is chanting, that is deep meditation and austerity, that is fasting and worship, which inspires love for the Lord. Without the Lord’s Love, every other love is false; in an instant, it is all forgotten. || 1 || You are infinite, the Master of all power; Your value cannot be described at all. Nanak has come to Your Sanctuary, O Dear Lord; as it pleases You, save him. || 2 || 6 ||

Sunday, 30th Vaisaakh (Samvat 556 Nanakshahi) 12th May 2024 (Page: 720)

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 18-6-2024

ਗੋਂਡ ਮਹਲਾ ੫ ॥ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-6-2024

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ਏਹੜ ਤੇਹੜ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 16-6-2024

ਧਨਾਸਰੀ ਮਹਲਾ ੫॥ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 15-6-2024

ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 14-6-2024

ਸਲੋਕੁ ਮਃ ੩ ॥ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 13-6-2024

ਸਲੋਕ ॥ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 12-6-2024

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 12-6-2024 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 11-6-2024

ਵਡਹੰਸੁ ਮਹਲਾ ੩ ॥ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 10-6-2024

ਸੂਹੀ ਮਹਲਾ ੧ ਘਰੁ ੬ੴ ਸਤਿਗੁਰ ਪ੍ਰਸਾਦਿ ॥ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥...