July 21, 2024, 10:42 pm
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 25-6-2024

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 25-6-2024

Published on

----------- Advertisement -----------

ਬਿਲਾਵਲੁ ॥
ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
ਮੰਗਲਵਾਰ, ੧੨ ਹਾੜ (ਸੰਮਤ ੫੫੬ ਨਾਨਕਸ਼ਾਹੀ) ੨੫ ਜੂਨ, ੨੦੨੪ (ਅੰਗ: ੮੫੬)

ਪੰਜਾਬੀ ਵਿਆਖਿਆ:
ਬਿਲਾਵਲੁ ॥
ਹੇ ਪ੍ਰਭੂ! ਮੇਰੀ ਲਾਜ ਰੱਖ ਲੈ । ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ । ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ।੧।ਰਹਾਉ। ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ । ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ ।੧। (ਸੋ) ਕਬੀਰ ਆਖਦਾ ਹੈ—(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ । ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ) ।੨।੬।

English Translation:

BILAAVAL:

Save me! I have disobeyed You. I have not practiced humility, righteousness or devotional worship; I am proud and egotistical, and I have taken a crooked path. || 1 || Pause || Believing this body to be immortal, I pampered it, but it is a fragile and perishable vessel. Forgetting the Lord who formed, fashioned and embellished me, I have become attached to another. || 1 || I am Your thief; I cannot be called holy. I have fallen at Your feet, seeking Your Sanctuary. Says Kabeer, please listen to this prayer of mine, O Lord; please do not send me sommons of the Messenger of Death. || 2 || 6 ||

Tuesday, 12th Assaar (Samvat 556 Nanakshahi) 25th June, 2024 (Page: 856)

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 21-7-2024

ਸੂਹੀ ਮਹਲਾ ੧ ਘਰੁ ੬ੴ ਸਤਿਗੁਰ ਪ੍ਰਸਾਦਿ ॥ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥...

ਅੱਜ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 20-7-2024

ਧਨਾਸਰੀ ਮਹਲਾ ੫ ॥ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ...

ਅੱਜ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 19-7-2024

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ...

ਅੱਜ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 18-7-2024

ਧਨਾਸਰੀ ਮਹਲਾ ੫ ॥ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ...

ਅੱਜ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-7-2024

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀੴ ਸਤਿਗੁਰ ਪ੍ਰਸਾਦਿ...

ਅੱਜ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 16-7-2024

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ...

ਅੱਜ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 15-7-2024

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 14-7-2024

ਧਨਾਸਰੀ ਮਹਲਾ ੫ ॥ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 13-7-2024

ਧਨਾਸਰੀ ਮਹਲਾ ੫ ॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ...