May 12, 2024, 7:19 am
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 28-4-2024

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 28-4-2024

Published on

----------- Advertisement -----------

ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂੳ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਐਤਵਾਰ, ੧੬ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੨੮ ਅਪ੍ਰੈਲ, ੨੦੨੪ (ਅੰਗ: ੬੩੩)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 11-5-2024

ਗੋਂਡ॥ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 10-5-2024

ਸਲੋਕੁ ਮਃ ੩ ॥ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 9-5-2024

ਸੋਰਠਿ ਮਹਲਾ ੫ ॥ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 8-5-2024

ਧਨਾਸਰੀ ਮਹਲਾ ੪ ॥ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 7-5-2024

ਰਾਮਕਲੀ ਮਹਲਾ ੧ ॥ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 5-5-2024

ਸੂਹੀ ਮਹਲਾ ੪ ॥ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 4-5-2024

ਸੂਹੀ ਮਹਲਾ ੫ ॥ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 3-5-2024

ਸੋਰਠਿ ਮਹਲਾ ੫ ਘਰੁ ੧ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 2-5-2024

ਸੋਰਠਿ ਮਹਲਾ ੪ ॥ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ...