March 24, 2025, 10:36 pm
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 06-02-2025

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 06-02-2025

Published on

----------- Advertisement -----------

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजीऐ ॥ हरि बिसरिऐ किउ त्रिपतावै ना मनु रंजीऐ ॥ प्रभू छोडि अन लागै नरकि समंजीऐ ॥ होहु क्रिपाल दइआल नानक भउ भंजीऐ ॥१०॥

अर्थ: हे नानक जी! यह राज रूप धन और (ऊँची) कुल का अभिमान-सब छल-रूप है। जीव छल कर के दूसरों पर दोष लगा लगा कर (कई तरीकों से) माया जोड़ते हैं, परन्तु प्रभू के नाम के बिना कोई भी वस्तु यहाँ से साथ नहीं जाती ॥१॥ तुम्मा देखने में तो मुझे सुंदर दिखा। क्या यह ऊकाई लग गई ? इस का तो आधी कोडी भी मुल्य नहीं मिलता। हे नानक जी! (यही हाल माया का है, जीव के लिए तो यह भी कोड़ी मुल्य की नहीं होती क्योंकि यहाँ से चलने के समय) यह माया जीव के साथ नहीं जाती ॥२॥ उस माया को इकट्ठी करने का क्या लाभ, जो (जगत से चलने समय) साथ नहीं जाती, जिस से आखिर विछुड़ ही जाना है, उस की खातिर बताओ क्या यत्न करना हुआ ? प्रभू को भुला हुआ​ (बहुती माया से) तृप्त भी नहीं और ना ही मन प्रसन्न होता है। परमात्मा को छोड़ कर अगर मन अन्य जगह लगाया तो नर्क में समाता है। हे प्रभू! कृपा कर, दया कर, नानक का सहम दूर कर दे ॥१०॥

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 23-03-2025

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 22-03-2025

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 20-03-2025

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 19-03-2025

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 18-03-2025

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 17-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 15-03-2025

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 13-03-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 12-03-2025

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ...