July 26, 2026, 4:25 pm
----------- Advertisement -----------
HomeNewsHukamnamaHukumnama (06-01-2022)

Hukumnama (06-01-2022)

Published on

----------- Advertisement -----------

ਤਿਲੰਗ ਮਃ 1 ॥
ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥1॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥2॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥3॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੇ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥4॥2॥4॥

MEANING

ਤਿਲੰਗ ਮਃ 1 ॥
ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ®ੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ ।ਜੀਵ-ਇਸਤ®ੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ ।1।(ਪਰ) ਅੰਞਾਣ ਜੀਵ-ਇਸਤ®ੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ®ੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ®ੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ । (ਅਸਲ ਗੱਲ ਇਹ ਹੈ ਕਿ) ਜੀਵ-ਇਸਤ®ੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ ।ਜੇ ਜੀਵ-ਇਸਤ®ੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ । ਉਹ ਜੀਵ-ਇਸਤ®ੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।2।(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ । ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ ।3। ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ । ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ । (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ®ੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ । ਹੇ ਨਾਨਕ! ਜੇਹੜੀ ਜੀਵ-ਇਸਤ®ੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ । ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...

ਹੜ੍ਹਾਂ ਨਾਲ ਜੂਝ ਰਹੇ ਪੰਜਾਬ ਲਈ ਅਗਲੇ ਤਿੰਨ ਦਿਨ ਨਾਜ਼ੁਕ, ਭਾਰੀ ਮੀਂਹ ਦਾ ਅਲਰਟ

ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਹਾਲਾਤ ਵਿਗੜ ਗਏ...