July 26, 2026, 4:25 pm
----------- Advertisement -----------
HomeNewsHukamnamaHukumnama (07-01-2022)

Hukumnama (07-01-2022)

Published on

----------- Advertisement -----------

692 | 07-01-2022

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥1॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥1॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥2॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥3॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥4॥5॥

MEAN

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।1।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।1। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।2। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।3। (ਹੇ ਭਾਈ!) ਸ਼ਾਸਤ®ਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ®ਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।4।5। ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...