September 20, 2026, 5:38 am
----------- Advertisement -----------
HomeNewsHukamnamaHukumnama (07-02-2022)

Hukumnama (07-02-2022)

Published on

----------- Advertisement -----------

729
07/02/2022

ਸੂਹੀ ਮਹਲਾ 1 ਘਰੁ 6
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥1॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥1॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥2॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥3॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥ ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨਿੑ ॥4॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥5॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥6॥1॥3॥

MEAN

ਸੂਹੀ ਮਹਲਾ 1 ਘਰੁ 6
ੴ ਸਤਿਗੁਰ ਪ੍ਰਸਾਦਿ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।1। ਮੇਰੇ ਅਸਲ ਮਿੱਤ® ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।1।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।6।1।3।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...