July 26, 2026, 4:25 pm
----------- Advertisement -----------
HomeNewsHukamnamaHukumnama (16-01-2022)

Hukumnama (16-01-2022)

Published on

----------- Advertisement -----------

672 | 16-01-2022

ਧਨਾਸਰੀ ਮਹਲਾ 5 ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥1॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥2॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥3॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥4॥6॥

MEAN

ਧਨਾਸਰੀ ਮਹਲਾ 5 ॥
ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।1।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।2।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।3।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।4।6।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...

ਹੜ੍ਹਾਂ ਨਾਲ ਜੂਝ ਰਹੇ ਪੰਜਾਬ ਲਈ ਅਗਲੇ ਤਿੰਨ ਦਿਨ ਨਾਜ਼ੁਕ, ਭਾਰੀ ਮੀਂਹ ਦਾ ਅਲਰਟ

ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਹਾਲਾਤ ਵਿਗੜ ਗਏ...