September 20, 2026, 6:34 pm
----------- Advertisement -----------
HomeNewsHukamnamaHukumnama (17-01-2022)

Hukumnama (17-01-2022)

Published on

----------- Advertisement -----------

680 | 17-01-2022

ਧਨਾਸਰੀ ਮਹਲਾ 5 ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥1॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥2॥5॥36॥

MEAN

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।1। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।2।5।36।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...