September 21, 2026, 8:36 pm
----------- Advertisement -----------
HomeNewsHukamnamaHukumnama (17-03-2022)

Hukumnama (17-03-2022)

Published on

----------- Advertisement -----------

ਸੋਰਠਿ ਮਹਲਾ 9 ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥1॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥1॥ ਕਹˆਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥2॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥3॥9॥

ਵੀਰਵਾਰ, 4 ਚੇਤ (ਸੰਮਤ 554 ਨਾਨਕਸ਼ਾਹੀ) (ਅੰਗ: 633)

ਸੋਰਠਿ ਮਹਲਾ 9 ॥
ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।1।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।1। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।2। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।3।9।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...