July 26, 2026, 5:41 pm
----------- Advertisement -----------
HomeNewsHukamnamaHukumnama (24-01-2022)

Hukumnama (24-01-2022)

Published on

----------- Advertisement -----------

591 | 24-01-2022

ਸਲੋਕੁ ਮਃ 3 ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥ 1॥ ਮਃ 3 ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥2॥ ਪਉੜੀ ॥ ਜਿਸੁ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥14॥

MEAN

ਸਲੋਕੁ ਮਃ 3 ॥
ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ । ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ।1। ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ । ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ।2। ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ । ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) । ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ।14।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...

ਹੜ੍ਹਾਂ ਨਾਲ ਜੂਝ ਰਹੇ ਪੰਜਾਬ ਲਈ ਅਗਲੇ ਤਿੰਨ ਦਿਨ ਨਾਜ਼ੁਕ, ਭਾਰੀ ਮੀਂਹ ਦਾ ਅਲਰਟ

ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਹਾਲਾਤ ਵਿਗੜ ਗਏ...