September 20, 2026, 6:33 pm
----------- Advertisement -----------
HomeNewsHukamnamaਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05-01-2022)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05-01-2022)

Published on

----------- Advertisement -----------

ਸੋਰਠਿ ਮਹਲਾ 5 ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥1॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥2॥16॥44॥

ARTH

ਸੋਰਠਿ ਮਹਲਾ 5 ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ iਖ਼ਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।1। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...