April 20, 2026, 8:21 pm
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 29-7-2024

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 29-7-2024

Published on

----------- Advertisement -----------

ਰਾਮਕਲੀ ਮਹਲਾ ੫ ॥

ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥

ਸੋਮਵਾਰ, ੧੪ ਸਾਵਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ:੯੦੦)

ਪੰਜਾਬੀ ਵਿਆਖਿਆ:

ਰਾਮਕਲੀ ਮਹਲਾ ੫ ॥

ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ । (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ । ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ ।੧।ਰਹਾਉ। ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ—ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ । ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ ।੧। ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ । (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ ।੨। (ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤਿ੍ਰਸ਼ਨਾ ਬੁੱਝਦੀ ਨਹੀਂ, ਮਾਇਆ ਦੀ ‘ਹਾਇ ਹਾਇ’ ਸਦਾ ਇਸ ਨੂੰ ਲੱਗੀ ਰਹਿੰਦੀ ਹੈ । ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤਿ੍ਰਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ ।੩। (ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ । ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ ।੪।੪੪।੫੫।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...

ਹੜ੍ਹਾਂ ਨਾਲ ਜੂਝ ਰਹੇ ਪੰਜਾਬ ਲਈ ਅਗਲੇ ਤਿੰਨ ਦਿਨ ਨਾਜ਼ੁਕ, ਭਾਰੀ ਮੀਂਹ ਦਾ ਅਲਰਟ

ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਹਾਲਾਤ ਵਿਗੜ ਗਏ...

ਬਾਬਾ ਫੌਜਾ ਸਿੰਘ ਤੇ ਬੱਬੂ ਮਾਨ ਸਣੇ ਪਦਮ ਸ਼੍ਰੀ-2026 ਲਈ ਪੰਜਾਬ ਵੱਲੋਂ ਕੇਂਦਰ ਨੂੰ 13 ਪੰਜਾਬੀਆਂ ਦੀ ਸਿਫ਼ਾਰਸ਼

ਪੰਜਾਬ ਸਰਕਾਰ ਨੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਮੌਕੇ ਐਲਾਨੇ ਜਾਣ ਵਾਲੇ ਪਦਮ...

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ

ਚੰਡੀਗੜ੍ਹ /ਨਵੀਂ ਦਿੱਲੀ, 29 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-5-2025

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-5-2025

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ...