November 7, 2026, 2:59 am
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 01-07-2024

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 01-07-2024

Published on

----------- Advertisement -----------

ਸਲੋਕ ਮਃ ੧ ॥

ਸਲੋਕ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮੁ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਮਃ ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥੧ ॥

ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮੁ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਮਃ ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥

ਸੋਮਵਾਰ, ੧੮ ਹਾੜ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੪੬੪)

ਪੰਜਾਬੀ ਵਿਆਖਿਆ:

ਸਲੋਕ ਮਃ ੧ ॥

ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ । ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ । ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ । ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ । ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ) । ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ । ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ । ਸਿੱਧ, ਬੁਧ, ਦੇਵਤੇ ਤੇ ਨਾਥ—ਸਾਰੇ ਰੱਬ ਦੇ ਭੈ ਵਿਚ ਹਨ । ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ । ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ । ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ । ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ । ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ ।੧। ਹੇ ਨਾਨਕ! ਇਕ ਨਿਰੰਕਾਰ ਹੀ ਭੈ-ਰਹਿਤ ਹੈ, (ਅਵਤਾਰੀ) ਰਾਮ (ਜੀ) ਵਰਗੇ ਕਈ ਹੋਰ (ਉਸ ਨਿਰੰਕਾਰ ਦੇ ਸਾਮ੍ਹਣੇ) ਤੁੱਛ ਹਨ; (ਉਸ ਨਿਰੰਕਾਰ ਦੇ ਗਿਆਨ ਦੇ ਟਾਕਰੇ ਤੇ) ਕ੍ਰਿਸ਼ਨ (ਜੀ) ਦੀਆਂ ਕਈ ਸਾਖੀਆਂ ਤੇ ਵੇਦਾਂ ਦੇ ਕਈ ਵੀਚਾਰ ਭੀ ਤੁੱਛ ਹਨ । (ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ, ਰਾਸਧਾਰੀਏ ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ, ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ, ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ; ਪਰ, ਹੇ ਨਾਨਕ! (ਉਹ ਵਿਚਾਰੇ ਇਹ ਨਹੀਂ ਜਾਣਦੇ ਕਿ ਇਹ ਵਾਲੇ ਤੇ ਹਾਰ ਤਾਂ) ਜਿਸ ਜਿਸ ਸਰੀਰ ਉੱਤੇ ਪਾਈਦੇ ਹਨ, ਉਹ ਸਰੀਰ (ਅੰਤ ਨੂੰ) ਸੁਆਹ ਹੋ ਜਾਂਦੇ ਹਨ (ਤੇ ਇਸ ਗਾਉਣ ਨੱਚਣ ਨਾਲ, ਇਹਨਾਂ ਵਾਲਿਆਂ ਤੇ ਹਾਰਾਂ ਦੇ ਪਹਿਨਣ ਨਾਲ ‘ਗਿਆਨ’ ਕਿਵੇਂ ਮਿਲ ਸਕਦਾ ਹੈ?) ਗਿਆਨ ਨਿਰੀਆਂ ਗੱਲਾਂ ਨਾਲ ਨਹੀਂ ਭਾਲਿਆ ਜਾ ਸਕਦਾ, (ਗਿਆਨ ਕਿਵੇਂ ਮਿਲ ਸਕਦਾ ਹੈ—ਇਸ ਗੱਲ ਦਾ) ਬਿਆਨ ਕਰਨਾ ਇਉਂ ਕਰੜਾ ਹੈ ਜਿਵੇਂ ਲੋਹਾ (ਭਾਵ, ਬਹੁਤ ਔਖਾ ਹੈ) । (ਹਾਂ) ਰੱਬ ਦੀ ਮੇਹਰ ਨਾਲ ਮਿਲ ਜਾਏ ਤਾਂ ਮਿਲ ਪੈਂਦਾ ਹੈ, (ਮੇਹਰ ਤੋਂ ਬਿਨਾ ਕੋਈ) ਹੋਰ ਚਾਰਾਜੋਈ ਤੇ ਹੁਕਮ (ਵਰਤਣਾ) ਵਿਅਰਥ ਹੈ ।੨। ਹੇ ਪ੍ਰਭੂ! ਜੇ ਤੂੰ (ਜੀਵ ਉੱਤੇ) ਮਿਹਰ ਦੀ ਨਜ਼ਰ ਕਰੇਂ, ਤਾਂ ਉਸ ਨੂੰ ਤੇਰੀ ਕਿਰਪਾ-ਦ੍ਰਿਸ਼ਟੀ ਨਾਲ ਸਤਿਗੁਰੂ ਮਿਲ ਪੈਂਦਾ ਹੈ । ਇਹ (ਵਿਚਾਰਾ) ਜੀਵ (ਜਦੋਂ) ਬਹੁਤੇ ਜਨਮਾਂ ਵਿਚ ਭਟਕ ਚੁਕਿਆ (ਤੇ ਤੇਰੀ ਮਿਹਰ ਦੀ ਨਜ਼ਰ ਹੋਈ) ਤਾਂ ਇਸ ਨੂੰ ਸਤਿਗੁਰੂ ਨੇ ਆਪਣਾ ਸ਼ਬਦ ਸੁਣਾਇਆ । ਹੇ ਸਾਰੇ ਲੋਕੋ! ਧਿਆਨ ਦੇ ਕੇ ਸੁਣੋ, ਸਤਿਗੁਰੂ ਦੇ ਬਰਾਬਰ ਦਾ ਹੋਰ ਕੋਈ ਦਾਤਾ ਨਹੀਂ ਹੈ । ਜਿਨ੍ਹਾਂ ਮਨੁੱਖਾਂ ਨੇ ਆਪਣੇ ਅੰਦਰੋਂ ਆਪਾ-ਭਾਵ ਗਵਾ ਦਿੱਤਾ ਹੈ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਪ੍ਰਭੂ ਦੀ ਪ੍ਰਾਪਤੀ ਹੋ ਗਈ, ਜਿਸ ਸਤਿਗੁਰੂ ਨੇ ਨਿਰੋਲ ਸੱਚੇ ਪ੍ਰਭੂ ਦੀ ਸੂਝ ਪਾਈ ਹੈ (ਭਾਵ, ਜੋ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਗਵਾਉਂਦੇ ਹਨ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਰੱਬ ਦੀ ਪ੍ਰਾਪਤੀ ਹੋ ਜਾਂਦੀ ਹੈ, ਜੋ ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸੂਝ ਦੇਂਦਾ ਹੈ) ।੪।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...