November 7, 2026, 4:11 am
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-6-2024

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-6-2024

Published on

----------- Advertisement -----------

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥
ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥
ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥\
ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥
ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥
ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥
ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥
ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥
ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥
ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਵਿਆਖਿਆ –
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...