November 7, 2026, 4:03 pm
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 2-2-2024

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 2-2-2024

Published on

----------- Advertisement -----------

ਸਲੋਕੁ ਮਃ ੩ ॥
ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥ ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥
ਸ਼ੁੱਕਰਵਾਰ, ੨੦ ਮਾਘ (ਸੰਮਤ ੫੫੫ ਨਾਨਕਸ਼ਾਹੀ) ੨ ਫਰਵਰੀ, ੨੦੨੪ (ਅੰਗ: ੯੪੯)

ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥
(ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ ‘ਅਨੰਤ’ ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ ।ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ “ਅਨੰਤ” ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ); ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ । ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ ।੧।ਜੋ ਮਨੁੱਖ ਸਿਦਕ ਸਰਧਾ ਨਾਲ ਸਤਿਗੁਰੁ ਦੇ ਹੁਕਮ ਵਿਚ ਨਹੀਂ ਤੁਰਿਆ, ਉਹ ਹਉਮੈ ਵਿਚ (ਰਹਿ ਕੇ) (ਜਗਤ ਵਿਚ) ਜਨਮ ਲੈ ਕੇ (ਜੀਵਨ) ਅਜਾਂਈ ਗਵਾ ਗਿਆ; ਜਿਸ ਨੇ ਜੀਭ ਨਾਲ ਪ੍ਰਭੂ ਦੇ ਨਾਮ ਦਾ ਆਨੰਦ ਨਹੀਂ ਲਿਆ ਉਸ ਦਾ ਹਿਰਦਾ-ਰੂਪ ਕਉਲ ਫੁੱਲ ਨਹੀਂ ਖਿੜਿਆ ।ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਵਿਹੁ ਖਾਂਦਾ ਰਿਹਾ, (ਅਸਲ ਜੀਵਨ ਵੱਲੋਂ) ਮੋਇਆ ਹੀ ਰਿਹਾ ਤੇ ਮਾਇਆ ਦੇ ਮੋਹ ਵਿਚ ਉਸ ਦੀ ਜ਼ਿੰਦਗੀ ਤਬਾਹ ਹੋ ਗਈ । ਇਕ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਵਿਚ) ਜੀਊਣਾ ਵੱਸਣਾ ਫਿਟਕਾਰ-ਜੋਗ ਹੈ ।ਜਦੋਂ ਸੱਚਾ ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰਦਾ ਹੈ ਤਾਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਨਿੱਤ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ, ਕਦੇ ਗੁਰੂ ਦਾ ਪੱਲਾ ਨਹੀਂ ਛੱਡਦਾ, (ਫਿਰ) ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਭੀ ਇਉਂ ਉਪਰਾਮ ਜਿਹਾ ਰਹਿੰਦਾ ਹੈ ਜਿਵੇਂ ਪਾਣੀ ਵਿਚ (ਉੱਗਾ ਹੋਇਆ) ਕਉਲ-ਫੁੱਲ (ਪਾਣੀ ਦੇ ਅਸਰ ਤੋਂ) ਬਚਿਆ ਰਹਿੰਦਾ ਹੈ ।ਹੇ ਦਾਸ ਨਾਨਕ! ਜਿਵੇਂ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਭਾਉਂਦਾ ਹੈ ਤਿਵੇਂ ਹਰੇਕ ਜੀਵ ਉਸ ਦਾ ਕਰਾਇਆ ਕਰਦਾ ਹੈ ।੨।(ਪਹਿਲਾਂ ਜਦੋਂ ਪ੍ਰਭੂ ਨਿਰਗੁਣ ਰੂਪ ਵਿਚ ਸੀ ਤਦੋਂ) ਬੇਅੰਤ ਸਮਾ ਹਨੇਰਾ ਸੀ (ਭਾਵ, ਤਦੋਂ ਕੀਹ ਸਰੂਪ ਸੀ—ਇਹ ਗੱਲ ਦੱਸੀ ਨਹੀਂ ਜਾ ਸਕਦੀ), (ਫਿਰ ਸਰਗੁਣ ਰੂਪ ਰਚ ਕੇ) ਉਸ ਨੇ ਆਪ ਹੀ (ਜਗਤ-ਰਚਨਾ ਦੀ) ਵਿਚਾਰ ਕੀਤੀ; ਉਸ (ਪ੍ਰਭੂ) ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਤੇ ਆਪ ਹੀ (ਜੀਵਾਂ ਨੂੰ) ਅਕਲ ਦਿੱਤੀ; (ਇਸ ਤਰ੍ਹਾਂ ਮਨੁੱਖ ਬੁੱਧਵਾਨਾਂ ਦੀ ਰਾਹੀਂ ਉਸ ਨੇ ਆਪ ਹੀ ਸਿਮ੍ਰਿਤੀਆਂ ਤੇ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਬਣਾਏ, (ਉਹਨਾਂ ਵਿਚ) ਪਾਪ ਤੇ ਪੁੰਨ ਦਾ ਨਿਖੇੜਾ ਕੀਤਾ (ਭਾਵ, ਦੱਸਿਆ ਕਿ ‘ਪਾਪ’ ਕੀਹ ਹੈ ਤੇ ‘ਪੁੰਨ’ ਕੀਹ ਹੈ) ।ਜਿਸ ਮਨੁੱਖ ਨੂੰ (ਇਹ ਸਾਰਾ ਰਾਜ਼) ਸਮਝਾਂਦਾ ਹੈ ਉਹੀ ਸਮਝਦਾ ਹੈ, ਉਸ ਮਨੁੱਖ ਦਾ ਮਨ ਗੁਰੂ ਦੇ ਸੱਚੇ ਸ਼ਬਦ ਵਿਚ ਸਰਧਾ ਧਾਰ ਲੈਂਦਾ ਹੈ । ਹਰੇਕ ਕਾਰਜ ਵਿਚ ਪ੍ਰਭੂ ਆਪ ਹੀ ਆਪ ਮੌਜੂਦ ਹੈ, ਆਪ ਹੀ ਮੇਹਰ ਕਰ ਕੇ (ਜੀਵ ਨੂੰ ਆਪਣੇ ਵਿਚ) ਮਿਲਾਂਦਾ ਹੈ ।੭।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...